ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 2 ਅਗਸਤ
ਨਗਰ ਕੌਂਸਲ ਕਰਤਾਰਪੁਰ ਦੇ ਪ੍ਰਧਾਨ ਪ੍ਰਿੰਸ ਅਰੋੜਾ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਕਾਰਨ ਅੱਜ ਤੋਂ ਨਗਰ ਕੌਂਸਲ ਦੀ ਕਮਾਨ ਅਫ਼ਸਰਸ਼ਾਹੀ ਹਵਾਲੇ ਹੋ ਗਈ ਹੈ। ਉਨ੍ਹਾਂ ਆਪਣੀਆਂ ਪਰਿਵਾਰਕ ਜ਼ਿੰਮੇਵਾਰੀਆਂ ਅਤੇ ਕਾਰੋਬਾਰੀ ਰੁਝੇਵਿਆਂ ਕਾਰਨ ਸ਼ਹਿਰ ਵਾਸੀਆਂ ਨੂੰ ਪੂਰਾ ਸਮਾਂ ਨਾ ਦੇਣਾ ਅਸਤੀਫਾ ਦੇਣ ਦਾ ਮੁੱਖ ਕਾਰਨ ਦੱਸਿਆ ਹੈ। ਨਗਰ ਕੌਂਸਲ ਕਰਤਾਰਪੁਰ ਵਿੱਚ ਪੰਦਰਾਂ ਕੌਂਸਲਰ ਹਨ ਅਤੇ ਇਨ੍ਹਾਂ ਵਿਚੋਂ ਛੇ ਕਾਂਗਰਸ ਦੇ ਨਿਸ਼ਾਨ ’ਤੇ ਅਤੇ 9 ਕੌਂਸਲਰਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਦੇਸ ਰਾਜ ਨੇ ਪ੍ਰਧਾਨ ਪ੍ਰਿੰਸ ਅਰੋੜਾ ਵੱਲੋਂ ਅਸਤੀਫ਼ਾ ਦੇਣ ਦੀ ਪੁਸ਼ਟੀ ਕੀਤੀ ਹੈ।