ਪਵਿੱਤਰ ਕਾਲੀ ਵੇਈਂ ਕਿਨਾਰੇ ਪਹਿਲੀ ਵਾਰ ਹੋਇਆ ਸ਼ਬਦ-ਏ-ਨਾਦ

ਪਵਿੱਤਰ ਕਾਲੀ ਵੇਈਂ ਕਿਨਾਰੇ ਪਹਿਲੀ ਵਾਰ ਹੋਇਆ ਸ਼ਬਦ-ਏ-ਨਾਦ

ਸ਼ਬਦ-ਏ-ਨਾਦ ਦੌਰਾਨ ਭਾਈ ਨਵਜੋਧ ਸਿੰਘ ਤੇ ਭਾਈ ਰਣਜੋਧ ਸਿੰਘ ਦਾ ਜਥਾ ਕੀਰਤਨ ਕਰਦਾ ਹੋਇਆ। -ਫੋਟੋ : ਪੰਜਾਬੀ ਟ੍ਰਿਬਿਊਨ

ਨਿੱਜੀ ਪੱਤਰ ਪ੍ਰੇਰਕ

ਜਲੰਧਰ, 16 ਸਤੰਬਰ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੀ ਵਾਰ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ ਕਿਨਾਰੇ ਸ਼ਬਦ-ਏ-ਨਾਦ ਹੋਇਆ। ਕੀਰਤਨੀ ਜਥੇ ਵੱਲੋਂ ਲਗਾਤਾਰ 550 ਮਿੰਟ ਤੱਕ ਗੁਰੂ ਨਾਨਕ ਦੇਵ ਜੀ ਦੇ ਰਾਗਾਂ ਵਿਚ ਕੀਰਤਨ ਕੀਤਾ ਗਿਆ। ਸ਼ਬਦ-ਏ-ਨਾਦ ਕਰਾਉਣ ਦਾ ਵਿਸ਼ੇਸ਼ ਉਪਰਾਲਾ ਭਾਈ ਨਵਜੋਧ ਸਿੰਘ ਅਤੇ ਭਾਈ ਰਣਜੋਧ ਸਿੰਘ ਦੇ ਰਬਾਬੀ ਕੀਰਤਨੀ ਜਥੇ ਵੱਲੋਂ ਕੀਤਾ ਗਿਆ। ਇਸ ਦਾ ਆਰੰਭ ਸਵੇਰੇ 5 ਵਜੇ ਆਸਾ ਦੀ ਵਾਰ ਨਾਲ ਕੀਤਾ ਗਿਆ ਅਤੇ ਸ਼ਾਮ 4 ਵਜੇ ਤੱਕ ਕੀਤਾ ਗਿਆ।

ਇਸ ਮੌਕੇ ਭਾਈ ਰਣਜੋਧ ਸਿੰਘ ਤੇ ਭਾਈ ਨਵਜੋਧ ਸਿੰਘ ਨੇ ਕਿਹਾ ਕਿ ਇਸ ਸ਼ਬਦ-ਏ-ਨਾਦ ਦਾ ਮੁੱਖ ਮਕਸਦ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਈ ਗਈ ਰਬਾਬੀ ਲਹਿਰ ਵਿਚ ਇਨਕਲਾਬ ਲਿਆਉਣ ਦੀ ਸੀ।

ਸਮਾਗਮ ਨੂੰ ਸੰਬੋਧਤ ਹੁੰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜਿਸ ਰਬਾਬ ਨਾਲ ਗੁਰੂ ਨਾਨਕ ਦੇਵ ਜੀ ਨੇ ਕੀਰਤਨ ਸ਼ੁਰੂ ਕੀਤਾ ਸੀ ਉਸ ਬਾਰੇ ਅੱਜ ਦੇ ਲੋਕਾਂ ਨੂੰ ਜਾਨਣ ਦੀ ਜ਼ਰੂਰਤ ਹੈ। ਇਸ ਮੌਕੇ ਸੰਤ ਸੁਖਜੀਤ ਸਿੰਘ ਸੀਚੇਵਾਲ, ਸੁਰਜੀਤ ਸਿੰਘ ਸ਼ੰਟੀ, ਗੁਰਵਿੰਦਰ ਸਿੰਘ ਬੋਪਾਰਾਏ, ਗੁਰਦੀਪ ਸਿੰਘ, ਅਮਰੀਕ ਸਿੰਘ, ਬਲਦੇਵ ਸਿੰਘ, ਸਤਨਾਮ ਸਿੰਘ, ਤਰਲੋਕ ਸਿੰਘ, ਦਇਆ ਸਿੰਘ ਆਦਿ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All