ਤੇਜ਼ ਰਫ਼ਤਾਰ ਕਾਰ ਨੇ ਤਿੰਨ ਰੇਹੜੀਆਂ ਨੂੰ ਟੱਕਰ ਮਾਰੀ

ਤੇਜ਼ ਰਫ਼ਤਾਰ ਕਾਰ ਨੇ ਤਿੰਨ ਰੇਹੜੀਆਂ ਨੂੰ ਟੱਕਰ ਮਾਰੀ

ਨਿੱਜੀ ਪੱਤਰ ਪ੍ਰੇਰਕ

ਜਲੰਧਰ, 26 ਜੂਨ

ਤੇਜ਼ ਰਫ਼ਤਾਰ ਕਾਰ ਨੇ ਆਈਸ ਕ੍ਰੀਮ ਵਾਲੀਆਂ ਤਿੰਨ ਰੇਹੜੀਆਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਇੱਕ ਰੇਹੜੀ ਵਾਲਾ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਜਦ ਕਿ ਦੋ ਜਣਿਆਂ ਨੇ ਭੱਜ ਕੇ ਜਾਨ ਬਚਾਈ। ਇਹ ਹਾਦਸਾ ਨਕੋਦਰ ਚੌਕ ਵਿੱਚ ਲੰਘੀ ਰਾਤ ਸਾਢੇ 12 ਵਜੇ ਤੋਂ ਬਾਅਦ ਵਾਪਰਿਆ ਦੱਸਿਆ ਜਾ ਰਿਹਾ ਹੈ। ਪੁਲੀਸ ਨੇ ਮੌਕੇ ’ਤੇ ਹੀ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ। ਪੁਲੀਸ ਨੇ ਦੱਸਿਆ ਕਿ ਕਾਰ ਚਾਲਕ ਨਸ਼ੇ ਵਿੱਚ ਧੁਤ ਹੈ। ਕਾਰ ਚਾਲਕ ਦੀ ਪਛਾਣ ਜਗਦੀਪ ਅਰੋੜਾ ਵਜੋਂ ਹੋਈ ਜੋ ਕਿ ਡੀਏਵੀ ਕਾਲਜ ਦੇ ਨੇੜੇ ਦਾ ਰਹਿਣ ਵਾਲਾ ਹੈ।

ਚਸ਼ਮਦੀਦ ਗਵਾਹਾਂ ਨੇ ਦੱਸਿਆ ਕਿ ਨੌਜਵਾਨ ਸ਼ਰਾਬ ਦੇ ਨਸ਼ੇ ’ਚ ਧੁੱਤ ਸੀ ਤੇ ਬਹੁਤ ਹੀ ਤੇਜ਼ ਰਫਤਾਰ ਨਾਲ ਕਾਰ ਚਲਾ ਰਿਹਾ ਸੀ। ਨਕੋਦਰ ਚੌਕ ਨੇੜੇ ਨੌਜਵਾਨ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਨੇ ਤਿੰਨ ਰੇਹੜੀ ਚਾਲਕਾਂ ਨੂੰ ਟੱਕਰ ਮਾਰ ਦਿੱਤੀ ਜਿਹੜੇ ਕਿ ਦੇਰ ਰਾਤ ਨੂੰ ਆਪਣੇ ਘਰਾਂ ਨੂੰ ਜਾ ਰਹੇ ਸਨ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਰੇਹੜੀਆਂ ਚਕਨਾਚੂਰ ਹੋ ਗਈਆਂ ਤੇ ਟੁੱਟ ਕੇ ਸੜਕ ’ਤੇ ਖਿੱਲਰ ਗਈਆਂ। ਜ਼ਖ਼ਮੀ ਹੋਏ ਰੇਹੜੀ ਚਾਲਕ ਬਾਲੂ ਰਾਮ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਟੱਕਰ ਤੋਂ ਬਾਅਦ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਮਗਰੋਂ ਲੋਕਾਂ ਨੇ ਕਾਰ ਚਾਲਕ ਨੂੰ ਘੇਰ ਲਿਆ। ਪੁਲੀਸ ਨੇ ਉਸ ਨੂੰ ਬੜੀ ਮੁਸ਼ਕਿਲ ਨਾਲ ਉਸ ਨੂੰ ਬਚਾਇਆ ਤੇ ਥਾਣੇ ਲੈ ਗਈ। ਪੁਲੀਸ ਨੇ ਮੁਲਜ਼ਮ ਦਾ ਮੈਡੀਕਲ ਟੈਸਟ ਵੀ ਕਰਵਾਰਿਆ ਤਾਂ ਜੋ ਉਸ ਦੇ ਸ਼ਰਾਬ ਪੀਣ ਵਾਲੀ ਗੱਲ ਵੀ ਸਾਬਤ ਹੋ ਸਕੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਵਿਰੋਧੀ ਧਿਰਾਂ ਵੱਲੋਂ ਬਿੱਲ ਦਾ ਖਰੜਾ ਸੰਘੀ ਢਾਂਚੇ ਦੀ ਖਿਲਾਫ਼ਵਰਜ਼ੀ ਕਰ...

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਰਾਜ ਸਭਾ ਚੇਅਰਮੈਨ ਵਜੋਂ ਨਿਭਾਈ ਭੂਮਿਕਾ ਦੀ ਕੀਤੀ ਸ਼ਲਾਘਾ, ਜੀਵਨੀ ਲਿਖਣ ...

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਬਾਗ਼ੀ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਸਬੰਧੀ ਅਪੀਲ ਸੁਪਰੀਮ ਕੋਰਟ ’ਚ ਪੈ...

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਮਿਕਸਡ ਡਬਲਜ਼ ਦੇ ਫਾਈਨਲ ਵਿੱਚ ਸ਼ਰਤ ਤੇ ਅਕੁਲਾ ਦੀ ਜੋੜੀ ਨੇ ਕੀਤੀ ਜਿੱਤ ...

ਸ਼ਹਿਰ

View All