ਪਾਲ ਸਿੰਘ ਨੌਲੀ
ਜਲੰਧਰ, 16 ਜੁਲਾਈ
ਇਥੋਂ ਦੀ ਕਾਲੀਆ ਕਲੋਨੀ ਦੇ ਗੋਪਾਲ ਨੇ ਸਹੁਰਿਆਂ ਦੀ ਕੁੱਟਮਾਰ ਤੋਂ ਤੰਗ ਹੋ ਕੇ ਆਤਮ ਹੱਤਿਆ ਕਰ ਲਈ। ਥਾਣਾ ਡਿਵੀਜ਼ਨ ਨੰਬਰ ਇੱਕ ਨੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਥਾਣਾ ਡਿਵੀਜ਼ਨ ਨੰਬਰ ਇਕ ਦੇ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਗੋਪਾਲ ਬੱਸ ਸਟੈਂਡ ਨੇੜੇ ਰੈਸਟੋਰੈਂਟ ’ਚ ਕੰਮ ਕਰਦਾ ਸੀ। ਉਸ ਦਾ ਆਪਣੀ ਪਤਨੀ ਨਾਲ ਪਿਛਲੇ ਕਾਫੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਉਸ ਦੇ ਸਹੁਰਿਆਂ ਨੇ ਬੁੱਧਵਾਰ ਸ਼ਾਮ ਨੂੰ ਆ ਕੇ ਉਸ ਦੇ ਘਰ `ਚ ਹੀ ਕੁੱਟਮਾਰ ਕਰ ਦਿੱਤੀ। ਇਸ ਗੱਲ ਤੋਂ ਉਹ ਕਾਫੀ ਪ੍ਰੇਸ਼ਾਨ ਹੋ ਗਿਆ। ਸਵੇਰੇ ਜਦੋਂ ਉਹ ਆਪਣੇ ਕਮਰੇ ਤੋਂ ਬਾਹਰ ਨਹੀਂ ਆਇਆ ਤਾਂ ਉਸ ਦੇ ਭਤੀਜੇ ਨੇ ਜਾ ਕੇ ਦੇਖਿਆ ਕਿ ਗੋਪਾਲ ਦੀ ਨੇ ਫਾਹਾ ਲਿਆ ਹੋਇਆ ਸੀ।