ਜਲੰਧਰ ਵਿੱਚ ਕਰੋਨਾ ਦੇ 50 ਨਵੇਂ ਪਾਜ਼ੇਟਿਵ ਕੇਸ ਆਏ

ਜਲੰਧਰ ਵਿੱਚ ਕਰੋਨਾ ਦੇ 50 ਨਵੇਂ ਪਾਜ਼ੇਟਿਵ ਕੇਸ ਆਏ

ਪਾਲ ਸਿੰਘ ਨੌਲੀ
ਜਲੰਧਰ, 3 ਅਗਸਤ

ਕਰੋਨਾ ਦਾ ਕਹਿਰ ਜਲੰਧਰ ਵਿੱਚ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਆਈਆਂ ਰਿਪੋਰਟਾਂ ਅਨੁਸਾਰ 50 ਜਣੇ ਕਰੋਨਾ ਤੋਂ ਪੀੜਤ ਪਾਏ ਗਏ ਹਨ। ਇਨ੍ਹਾਂ ਵਿੱਚ ਇੱਕ ਨਿੱਜੀ ਹਸਪਤਾਲ ਦਾ ਸੀਨੀਅਰ ਡਾਕਟਰ ਵੀ ਸ਼ਾਮਲ ਹੈ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਪਾਜ਼ੇਟਿਵ ਕੇਸਾਂ ਦੀ ਗਿਣਤੀ 2567 ਤੱਕ ਜਾ ਪੁੱਜੀ ਹੈ। ਬੀਤੇ ਕੱਲ੍ਹ ਵੀ 103 ਪਾਜ਼ੇਟਿਵ ਕੇਸ ਸਾਹਮਣੇ ਆਏ ਸਨ ਤੇ ਜ਼ਿਲ੍ਹੇ ਵਿੱਚ ਹੁਣ ਤੱਕ 62 ਮੌਤਾਂ ਹੋ ਚੁੱਕੀਆਂ ਹਨ।

ਫਾਜ਼ਿਲਕਾ ਜਿਲ੍ਹੇ ’ਚ ਆਏ 12 ਹੋਰ ਕਰੋਨਾ ਪਾਜ਼ੇਟਿਵ ਮਰੀਜ਼

ਫਾਜ਼ਿਲਕਾ(ਪਰਮਜੀਤ ਸਿੰਘ): ਫਾਜ਼ਿਲਕਾ ਜ਼ਿਲ੍ਹੇ ’ਚ ਅੱਜ 12 ਹੋਰ ਕਰੋਨਾ ਪਾਜ਼ੇਟਿਵ ਮਰੀਜ਼ ਪਾਏ ਗਏ ਹਨ। ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਇਨ੍ਹਾਂ ਪਾਜ਼ੇਟਿਵ ਮਰੀਜ਼ਾਂ ’ਚ ਫਾਜ਼ਿਲਕਾ ਤੋਂ 5, ਜਲਾਲਾਬਾਦ ਤੋਂ 6 ਅਤੇ ਇਕ ਮਰੀਜ਼ ਡੱਬ ਵਾਲਾ ਕਲਾਂ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰਿਆਂ ਮਰੀਜ਼ਾਂ ਨੂੰ ਫਾਜ਼ਿਲਕਾ ਜ਼ਿਲ੍ਹੇ ’ਚ ਬਣਾਏ ਗਏ ਆਈਸੋਲੇਸ਼ਨ ਸੈਂਟਰਾਂ ’ਚ ਭੇਜਿਆ ਜਾਵੇਗਾ।

 

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All