ਅਗਲੇ ਸਾਲ ਤੋਂ ਪੰਜਾਬ ਵਿੱਚ ਕੋਈ ਬਿਜਲੀ ਕੱਟ ਨਹੀਂ ਲੱਗੇਗਾ: ਕੇਜਰੀਵਾਲ
ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਵਿੱਚ ਬਿਜਲੀ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਵਾਅਦਾ ਕੀਤਾ ਕਿ ਅਗਲੀਆਂ ਗਰਮੀਆਂ ਤੋਂ ਕੋਈ ਬਿਜਲੀ ਕੱਟ ਨਹੀਂ ਲੱਗੇਗਾ।...
Advertisement
ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਵਿੱਚ ਬਿਜਲੀ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਵਾਅਦਾ ਕੀਤਾ ਕਿ ਅਗਲੀਆਂ ਗਰਮੀਆਂ ਤੋਂ ਕੋਈ ਬਿਜਲੀ ਕੱਟ ਨਹੀਂ ਲੱਗੇਗਾ।
ਉਹ ਬਿਜਲੀ ਸੰਚਾਰ ਅਤੇ ਵੰਡ ਯੂਨਿਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇੱਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਸਮਾਗਮ ਵਿੱਚ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।
ਕੇਜਰੀਵਾਲ ਨੇ ਕਿਹਾ, ‘‘ਪੰਜਾਬ ਵਿੱਚ 90 ਫੀਸਦੀ ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ।’’ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਸਿੰਚਾਈ ਲਈ ਘੱਟੋ-ਘੱਟ 8 ਘੰਟੇ ਭਰੋਸੇਯੋਗ ਬਿਜਲੀ ਮਿਲ ਰਹੀ ਹੈ, ਜਿਸ ਨੂੰ ਜਲਦੀ ਹੀ ਪੂਰੇ ਦਿਨ ਲਈ ਕਰ ਦਿੱਤਾ ਜਾਵੇਗਾ।
Advertisement
ਉਨ੍ਹਾਂ ਕਿਹਾ, "ਅਸੀਂ ਹੁਣ ਅਗਲੇ ਕਦਮ ’ਤੇ ਚੱਲ ਪਏ ਹਾਂ ਕਿ ਬਿਜਲੀ ਦੀ ਸਪਲਾਈ 24 ਘੰਟੇ ਹੋਣੀ ਚਾਹੀਦੀ ਹੈ।"
ਕੇਜਰੀਵਾਲ ਨੇ ਦੱਸਿਆ ਕਿ ਬੁਨਿਆਦੀ ਢਾਂਚੇ ਦੇ ਸੁਧਾਰਾਂ ਵਿੱਚ 25,000 ਕਿਲੋਮੀਟਰ ਨਵੀਆਂ ਬਿਜਲੀ ਦੀਆਂ ਤਾਰਾਂ ਵਿਛਾਉਣ, 8,000 ਨਵੇਂ ਇਲੈਕਟ੍ਰਿਕ ਟ੍ਰਾਂਸਫਾਰਮਰ ਅਤੇ 77 ਨਵੇਂ ਬਿਜਲੀ ਸਬ-ਸਟੇਸ਼ਨ ਲਗਾਉਣ ਦਾ ਕੰਮ ਸ਼ਾਮਲ ਹੈ।
ਉਨ੍ਹਾਂ ਦਾਅਵਾ ਕੀਤਾ, "ਬੁਨਿਆਦੀ ਢਾਂਚੇ ਦਾ ਅਪਗ੍ਰੇਡੇਸ਼ਨ ਵੱਡੇ ਪੱਧਰ ’ਤੇ ਕੀਤਾ ਜਾ ਰਿਹਾ ਹੈ। ਪੂਰਾ ਸਿਸਟਮ ਆਧੁਨਿਕ ਹੋਵੇਗਾ। ਅਗਲੀਆਂ ਗਰਮੀਆਂ ਵਿੱਚ ਪੰਜਾਬ ਵਿੱਚ ਕੋਈ ਬਿਜਲੀ ਕੱਟ ਨਹੀਂ ਲੱਗੇਗਾ।"
ਆਪ ਆਗੂ ਨੇ ਸੂਬੇ ਵਿੱਚ ਬਿਜਲੀ ਵੰਡ ਅਤੇ ਸੰਚਾਰ ਨੈੱਟਵਰਕ ਵਿੱਚ ਸੁਧਾਰ ਨਾ ਕਰਨ ਲਈ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ।
Advertisement