ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਪੂਰਥਲਾ-ਜਲੰਧਰ ਰੋਡ ’ਤੇ ਮੰਡ ਨੇੜੇ ਹਾਦਸੇ ’ਚ ਤਿੰਨ ਦੀ ਮੌਤ

ਗ਼ਲਤ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਬੱਸ ਨੇ ਛੋਟੇ ਵਾਹਨ ਨੂੰ ਟੱਕਰ ਮਾਰੀ, ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੇ ਕਪੂਰਥਲਾ-ਜਲੰਧਰ ਰੋਡ ਜਾਮ ਕੀਤੀ; ਬੱਸ ਚਾਲਕ ਮੌਕੇ ਤੋਂ ਭੱਜਿਆ
Advertisement

ਇਥੇ ਕਪੂਰਥਲਾ ਜਲੰਧਰ ਹਾਈਵੇਅ ’ਤੇ ਮੰਡ ਨੇੜੇ ਮੰਗਲਵਾਰ ਸਵੇਰੇ ਗ਼ਲਤ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਬੱਸ ਤੇ ਇਕ ਹੋਰ ਵਾਹਨ (ਛੋਟਾ ਹਾਥੀ) ਦੀ ਟੱਕਰ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਛੋਟਾ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਮਗਰੋਂ ਬੱਸ ਦਾ ਡਰਾਈਵਰ ਮੌਕੇ ਤੋਂ ਰਫੂਚੱਕਰ ਹੋ ਗਿਆ।

ਮ੍ਰਿਤਕਾਂ ਦੀ ਸ਼ਨਾਖਤ ਕਪੂਰਥਲਾ ਅਧਾਰਿਤ ਸਬਜ਼ੀ ਵਪਾਰੀ ਈਸ਼ਵਰ ਲਾਲ ਤੇ ਮੁਕੇਸ਼ ਅਤੇ ਡਰਾਈਵਰ ਰਾਕੇਸ਼ ਵਜੋਂ ਹੋਈ ਹੈ। ਇਹ ਸਾਰੇ ਪਿੱਛੋਂ ਬਿਹਾਰ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਉਹ ਫ਼ਲ ਤੇ ਸਬਜ਼ੀ ਖਰੀਦਣ ਲਈ ਜਲੰਧਰ ਜਾ ਰਹੇ ਸਨ ਜਦੋਂ ਇਹ ਹਾਦਸਾ ਵਾਪਰ ਗਿਆ।

Advertisement

ਹਾਦਸੇ ਦੀ ਖ਼ਬਰ ਸੁਣ ਕੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਸਥਾਨਕ ਨਿਵਾਸੀ ਅਤੇ ਪੀੜਤਾਂ ਦੇ ਰਿਸ਼ਤੇਦਾਰ ਮੌਕੇ ’ਤੇ ਪਹੁੰਚ ਗਏ। ਘਟਨਾ ਤੋਂ ਗੁੱਸੇ ਵਿੱਚ ਆਏ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੇ ਕਪੂਰਥਲਾ-ਜਲੰਧਰ ਸੜਕ ’ਤੇ ਆਵਾਜਾਈ ਜਾਮ ਕਰ ਦਿੱਤੀ। ਉਨ੍ਹਾਂ ਬੱਸ ਡਰਾਈਵਰ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਹਾਲਾਤ ਕਾਬੂ ਹੇਠ ਲਿਆਉਣ ਲਈ ਪੁਲੀਸ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ ਅਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਉਨ੍ਹਾਂ ਨੂੰ ਪੂਰੀ ਜਾਂਚ ਦਾ ਭਰੋਸਾ ਦਿੱਤਾ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ, ਜਦੋਂ ਕਿ ਬੱਸ ਡਰਾਈਵਰ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ, ਜੋ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜ ਗਿਆ ਸੀ।

Advertisement
Tags :
#BusAccidentaccidentFatalAccidentKapurthala-Jalandhar Road accidentThree Deadਸੜਕ ਹਾਦਸਾਜਲੰਧਰ ਕਪੂਰਥਲਾ ਰੋਡ ’ਤੇ ਹਾਦਸਾਪੰਜਾਬੀ ਖ਼ਬਰਾਂ