DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਗਨੀਵੀਰ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਟਰੇਨਿੰਗ ਸ਼ੁਰੂ

ਪੱਤਰ ਪ੍ਰੇਰਕ ਜਲੰਧਰ, 24 ਮਾਰਚ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਦੱਸਿਆ ਕਿ ਭਾਰਤੀ ਫੌਜ ਵਿੱਚ ਬਤੌਰ ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਜੋ 10 ਅਪਰੈਲ 2025 ਤੱਕ...
  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਜਲੰਧਰ, 24 ਮਾਰਚ

Advertisement

ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਦੱਸਿਆ ਕਿ ਭਾਰਤੀ ਫੌਜ ਵਿੱਚ ਬਤੌਰ ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਜੋ 10 ਅਪਰੈਲ 2025 ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਤੇ ਪਠਾਨਕੋਟ ਦੇ ਜਿਹੜੇ ਨੌਜਵਾਨ ਫੌਜ ਵਿੱਚ ਅਗਨੀਵੀਰ ਵਜੋਂ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹਨ ਜਾਂ ਕਰ ਚੁੱਕੇ ਹਨ, ਉਨ੍ਹਾਂ ਲਈ ਸੀ-ਪਾਈਟ ਕੈਂਪ, ਕਪੂਰਥਲਾ ਵਿੱਚ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਮੁਫ਼ਤ ਸਿਖ਼ਲਾਈ ਸ਼ੁਰੂ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿੱਚ ਆ ਕੇ ਮੁਫ਼ਤ ਤਿਆਰੀ ਕਰ ਸਕਦੇ ਹਨ। ਸੀ-ਪਾਈਟ ਕੈਂਪ ਦੇ ਟ੍ਰੇਨਿੰਗ ਅਫ਼ਸਰ ਕੈਪਟਨ ਅਜੀਤ ਸਿੰਘ ਨੇ ਦੱਸਿਆ ਗਿਆ ਕਿ ਚਾਹਵਾਨ ਨੌਜਵਾਨ ਆਪਣੇ ਦਸਵੀਂ/ ਬਾਰ੍ਹਵੀਂ ਯੋਗਤਾ ਦੇ ਸਰਟੀਫਿਕੇਟ, ਆਧਾਰ ਕਾਰਡ, 2 ਪਾਸਪੋਰਟ ਸਾਈਜ਼ ਫੋਟੋਗ੍ਰਾਫ ਅਤੇ ਆਸਾਮੀ ਲਈ ਅਪਲਾਈ ਕੀਤੇ ਆਨਲਾਈਨ ਫਾਰਮ ਦੀ ਕਾਪੀ ਲੈ ਕੇ ਸੀ-ਪਾਈਟ ਕੈਂਪ, ਥੇਹ ਕਾਂਜਲਾ, ਕਪੂਰਥਲਾ ਵਿਖੇ ਪਹੁੰਚ ਕਰ ਸਕਦੇ ਹਨ ਜਾਂ ਦਫ਼ਤਰ ਦੇ ਹੈਲਪਲਾਈਨ ਨੰਬਰਾਂ 83601-63527, 69002-00733 ਅਤੇ 99143-69376 ’ਤੇ ਸੰਪਰਕ ਕਰ ਸਕਦੇ ਹਨ।

Advertisement
×