ਨਾਮਜ਼ਦਗੀ ਸਬੰਧੀ ਚੋਣ ਅਫ਼ਸਰਾਂ ਦੀ ਸਿਖਲਾਈ

ਨਾਮਜ਼ਦਗੀ ਸਬੰਧੀ ਚੋਣ ਅਫ਼ਸਰਾਂ ਦੀ ਸਿਖਲਾਈ

ਰਿਟਰਨਿੰਗ ਅਫਸਰਾਂ ਨੂੰ ਸਿਖਲਾਈ ਦੇਣ ਮੌਕੇ ਏਡੀਸੀ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ।

ਪਾਲ ਸਿੰਘ ਨੌਲੀ

ਜਲੰਧਰ, 19 ਜਨਵਰੀ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਮਜ਼ਦਗੀ ਪ੍ਰਕਿਰਿਆ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵਿਸਥਾਰਪੂਰਵਕ ਜਾਣੂ ਕਰਵਾਉਣ ਲਈ ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਫਸਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਦੀ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਟ੍ਰੇਨਿੰਗ ਕਰਵਾਈ ਗਈ। ਸਿਖਲਾਈ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 20 ਫਰਵਰੀ ਨੂੰ ਜ਼ਿਲ੍ਹਾ ਜਲੰਧਰ ਦੇ 9 ਵਿਧਾਨ ਸਭਾ ਹਲਕਿਆਂ ਦੇ 1975 ਬੂਥਾਂ ’ਤੇ ਵੋਟਾਂ ਪੈਣਗੀਆਂ, ਜਿਸ ਲਈ 25 ਜਨਵਰੀ ਤੋਂ 1 ਫਰਵਰੀ ਤੱਕ ਰਿਟਰਨਿੰਗ ਅਫਸਰਾਂ ਵੱਲੋਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ। ਜਦਕਿ 2 ਫਰਵਰੀ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 4 ਫਰਵਰੀ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਸਮੂਹ ਰਿਟਰਨਿੰਗ ਅਫਸਰ ਦਫਤਰਾਂ ਵਿੱਚ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਪ੍ਰੋਟੋਕੋਲ ਅਨੁਸਾਰ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ।  

ਐੱਸਡੀਐੱਮ ਵੱਲੋਂ ਬੂਥਾਂ ਦੀ ਚੈਕਿੰਗ

ਅਜਨਾਲਾ (ਸੁਖਦੇਵ ਸਿੰਘ ਸੁੱਖ): ਐੱਸਡੀਐੱਮ ਕਮ ਚੋਣ ਰਿਟਰਨਿੰਗ ਅਫ਼ਸਰ ਹਰਕੰਵਲਜੀਤ ਸਿੰਘ ਨੇ ਅੱਜ ਹਲਕਾ ਅਜਨਾਲਾ ਅੰਦਰ ਪੈਂਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਅਚਨਚੇਤ ਨਿਰੀਖਣ ਕੀਤਾ। ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਸਾਫ ਸਫਾਈ ਸਮੇਤ ਹੋਰ ਸਹੂਲਤਾਂ ਮੁਹੱਈਆ ਕਰਨ ਲਈ ਬੀਐੱਲਓ ਨੂੰ ਹਦਾਇਤਾਂ ਜਾਰੀ ਕੀਤੀਆਂ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All