ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਣੇ ਦੋ ਕਾਬੂ
ਪੱਤਰ ਪ੍ਰੇਰਕ ਕਪੂਰਥਲਾ, 2 ਮਾਰਚ ਕਪੂਰਥਲਾ ਪੁਲੀਸ ਨੇ ਦੋ ਵੱਖ ਵੱਖ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਸਿਟੀ ਪੁਲੀਸ ਫਗਵਾੜਾ ਨੇ...
Advertisement
ਪੱਤਰ ਪ੍ਰੇਰਕ
ਕਪੂਰਥਲਾ, 2 ਮਾਰਚ
Advertisement
ਕਪੂਰਥਲਾ ਪੁਲੀਸ ਨੇ ਦੋ ਵੱਖ ਵੱਖ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਸਿਟੀ ਪੁਲੀਸ ਫਗਵਾੜਾ ਨੇ ਰਾਜਾ ਪੁੱਤਰ ਮਨੋਰ ਵਾਸੀ ਮਜੀਠਾ ਹਾਲ ਵਾਸੀ ਛੱਜ ਕਲੋਨੀ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਕਪੂਰਥਲਾ ਸਿਟੀ ਪੁਲਸੀ ਨੇ ਰਾਜੇਸ਼ ਕੁਮਾਰ ਪੁੱਤਰ ਆਜ਼ਾਦ ਸਿੰਘ ਵਾਸੀ ਮੁਹੱਲਾ ਸ਼ਿਵ ਕਲੋਨੀ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 113 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
Advertisement
×