ਸੰਗਰੂਰ ਵਿੱਚ ਦੋ ਤੇ ਜਲੰਧਰ ਵਿੱਚ ਕਰੋਨਾ ਨਾਲ 6 ਮੌਤਾਂ

124 ਨਵੇਂ ਪਾਜ਼ੇਟਿਵ ਕੇਸ ਆਏ

ਸੰਗਰੂਰ ਵਿੱਚ ਦੋ ਤੇ ਜਲੰਧਰ ਵਿੱਚ ਕਰੋਨਾ ਨਾਲ 6 ਮੌਤਾਂ

ਗੁਰਦੀਪ ਸਿੰਘ ਲਾਲੀ

ਸੰਗਰੂਰ, 14 ਅਗਸਤ

ਜ਼ਿਲ੍ਹਾ ਸੰਗਰੂਰ ’ਚ ਅੱਜ ਦੋ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ’ਚੋ ਇੱਕ ਮਰੀਜ਼ ਬਲਾਕ ਲੌਂਗੋਵਾਲ, ਜਦੋਂ ਕਿ ਦੂਜਾ ਬਲਾਕ ਕੌਹਰੀਆਂ ਨਾਲ ਸਬੰਧਤ ਹੈ। ਹੁਣ ਤੱਕ ਜ਼ਿਲ੍ਹੇ ’ਚ ਮਰਨ ਵਾਲਿਆਂ ਦੀ ਗਿਣਤੀ 46 ਹੋ ਚੁੱਕੀ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸ਼ਨ ਦੇ ਬੁਲਾਰੇ ਅਨੁਸਾਰ ਮੋਦਨ ਸਿੰਘ 61 ਸਾਲਾ ਪਿੰਡ ਖੇੜੀ ਬਲਾਕ ਲੌਂਗੋਵਾਲ ਨਾਲ ਸਬੰਧਤ ਹੈ, ਜਿਸ ਨੂੰ ਬੁਖ਼ਾਰ ਅਤੇ ਖੰਘ ਸੀ। ਮਰੀਜ਼ ਨੂੰ 4 ਅਗਸਤ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿਸ ਦੀ 5 ਅਗਸਤ ਨੂੰ ਰਿਪੋਰਟ ਪਾਜ਼ੇਟਿਵ ਆਈ ਸੀ।ਉਸ ਦੀ ਬੀਤੀ ਰਾਤ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਭਗਵਾਨ ਸਿੰਘ 35 ਸਾਲ ਵਾਸੀ ਪਿੰਡ ਖਡਿਆਲ ਬਲਾਕ ਕੌਹਰੀਆਂ ਨਾਲ ਸਬੰਧਤ ਸੀ, ਜਿਸ ਨੂੰ 12 ਅਗਸਤ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਸੀ। ਇਸ ਦੀ ਰਿਪੋਰਟ ਪਾਜ਼ੇਟਿਵ ਸੀ ਅਤੇ ਅੱਜ ਸਵੇਰੇ ਇਸ ਦੀ ਮੌਤ ਹੋ ਗਈ ਹੈ।

ਪਾਲ ਸਿੰਘ ਨੌਲੀ

ਜਲੰਧਰ, 14 ਅਗਸਤ

ਕਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ ਦੋ ਮੌਤਾਂ ਹੋ ਗਈਆਂ ਹਨ। ਇਸ ਦੇ ਨਾਲ ਹੀ 124 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਦੀ ਪੁਸ਼ਟੀ ਸਿਵਲ ਹਸਪਤਾਲ ਵੱਲੋਂ ਜਾਰੀ ਕੀਤੀ ਗਈ ਸੂਚਨਾ ਵਿੱਚ ਕੀਤੀ ਗਈ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 3758 ਪਾਜ਼ੇਟਿਵ ਕੇਸ ਆ ਚੁੱਕੇ ਹਨ ਤੇ 98 ਮੌਤਾਂ ਹੋ ਚੁੱਕੀਆਂ ਹਨ।

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All