ਦੋਆਬੇ ਦੀਆਂ ਦੋ ਸੀਟਾਂ ਅਕਾਲੀ ਦਲ ਲਈ ਬਣੀਆਂ ਸਿਰਦਰਦੀ

ਦੋਆਬੇ ਦੀਆਂ ਦੋ ਸੀਟਾਂ ਅਕਾਲੀ ਦਲ ਲਈ ਬਣੀਆਂ ਸਿਰਦਰਦੀ

ਨਿੱਜੀ ਪੱਤਰ ਪ੍ਰੇਰਕ

ਜਲੰਧਰ, 15 ਸਤੰਬਰ

ਸ਼੍ਰੋਮਣੀ ਅਕਾਲੀ ਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ 64 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ ਪਰ ਦੋਆਬੇ ਦੇ ਦੋ ਹਲਕੇ ਸ਼ਾਹਕੋਟ ਤੇ ਸੁਲਤਾਨਪੁਰ ਲੋਧੀ ਪਾਰਟੀ ਲਈ ਧਰਮ ਸੰਕਟ ਬਣ ਗਏ ਹਨ। ਇਨ੍ਹਾਂ ਹਲਕਿਆਂ ’ਚੋਂ ਉਮੀਦਵਾਰਾਂ ਦਾ ਅਜੇ ਐਲਾਨ ਨਹੀਂ ਕੀਤਾ ਗਿਆ। ਇਨ੍ਹਾਂ ਹਲਕਿਆਂ ’ਚ ਧੜੇਬੰਦੀ ਕਾਰਨ ਉਮੀਦਵਾਰਾਂ ਦਾ ਫੈਸਲਾ ਨਹੀਂ ਹੋ ਸਕਿਆ। ਸਭ ਤੋਂ ਵੱਧ ਦਾਅਵੇਦਾਰ ਸੁਲਤਾਨਪੁਰ ਲੋਧੀ ਹਲਕੇ ’ਚ ਦੱਸੇ ਜਾ ਰਹੇ ਹਨ। ਹਰ ਦਾਅਵੇਦਾਰ ਆਪਣੀ ਨੇੜਤਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨਾਲ ਦੱਸਣ ਲਈ ਆਪਣੀਆਂ ਦਲੀਲਾਂ ਦੇ ਰਿਹਾ ਹੈ।

ਸੁਲਤਾਨਪੁਰ ਲੋਧੀ ਹਲਕੇ ਤੋਂ ਸਾਬਕਾ ਮੰਤਰੀ ਤੇ ਪਾਰਟੀ ਦੀ ਸੀਨੀਅਰ ਆਗੂ ਡਾ. ਉਪਿੰਦਰਜੀਤ ਕੌਰ ਮੁੱਖ ਦਾਅਵੇਦਾਰਾਂ ਵਿਚ ਹਨ ਜਦਕਿ ਪਾਰਟੀ ਅੰਦਰ ਉਨ੍ਹਾਂ ਦੇ ਵਿਰੋਧੀ ਡਾ. ਉਪਿੰਦਰਜੀਤ ਕੌਰ ਦੀ ਸਿਹਤ ਨੂੰ ਮੁੱਦਾ ਬਣਾ ਰਹੇ ਹਨ। ਡਾ. ਉਪਿੰਦਰਜੀਤ ਕੌਰ ਦੀ ਧੀ ਗੁਰਪ੍ਰੀਤ ਕੌਰ, ਜਿਹੜੀ ਕਿ ਸ਼੍ਰੋਮਣੀ ਕਮੇਟੀ ਮੈਂਬਰ ਵੀ ਹੈ ਤੇ ਉਸ ਦਾ ਪਤੀ ਸਵਰਨ ਸਿੰਘ ਪਾਵਰਕੌਮ ਵਿਚੋਂ ਸੇਵਾ-ਮੁਕਤ ਹੋਇਆ ਹੈ, ਉਹ ਵੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਮੰਨੇ ਜਾ ਰਹੇ ਹਨ। ਉਨ੍ਹਾਂ ਵੱਲੋਂ ਹਲਕੇ ਦੇ ਪਿੰਡਾਂ ਵਿਚ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕਾਂਗਰਸ ਪਾਰਟੀ ਵਿਚੋਂ ਆਏ ਸੁਖਵਿੰਦਰ ਸਿੰਘ ਸੁੱਖ ਤੇ ਕੈਪਟਨ ਹਰਮਿੰਦਰ ਸਿੰਘ ਵੀ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਲੈਣ ਲਈ ਪੱਬਾਂ ਭਾਰ ਹਨ। ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ ਤੇ ਸੁਖਦੇਵ ਸਿੰਘ ਨਾਨਕਪੁਰਾ ਵੀ ਟਿਕਟ ਹਾਸਲ ਕਰਨ ਲਈ ਜ਼ੋਰ ਅਜ਼ਮਾਈ ਕਰ ਰਹੇ ਹਨ। ਸੁਲਤਾਨਪੁਰ ਲੋਧੀ ਵਿਚ ‘ਇਕ ਅਨਾਰ-ਸੌ ਬਿਮਾਰ’ ਵਾਲੀ ਸਥਿਤੀ ਬਣੀ ਹੋਈ ਹੈ।

ਸ਼ਾਹਕੋਟ ਹਲਕੇ ਵਿੱਚ ਅਜੀਤ ਸਿੰਘ ਕੋਹਾੜ ਨੇ ਕਈ ਵਾਰ ਚੋਣ ਜਿੱਤੀ

ਸ਼ਾਹਕੋਟ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨਵੇਂ ਉਮੀਦਵਾਰ ਦੀ ਭਾਲ ਵਿੱਚ ਹੈ। ਪਹਿਲਾਂ ਇਸ ਹਲਕੇ ਤੋਂ ਮਰਹੂਮ ਜਥੇਦਾਰ ਅਜੀਤ ਸਿੰਘ ਕੋਹਾੜ ਚੋਣ ਲੜਦੇ ਆ ਰਹੇ ਸਨ। ਉਹ 1997 ਤੋਂ ਲੈ ਕੇ ਆਪਣੇ ਆਖਰੀ ਸਾਹਾਂ ਤੱਕ ਚੋਣ ਜਿੱਤਦੇ ਆਏ ਸਨ। ਉਨ੍ਹਾਂ ਦੀ ਮੌਤ ਤੋਂ ਬਾਅਦ ਹੋਈ ਉਪ ਚੋਣ ਵਿਚ ਹੀ ਕਾਂਗਰਸ ਨੇ ਇਹ ਸੀਟ 1992 ਤੋਂ ਬਾਅਦ ਜਿੱਤੀ ਹੈ। ਸ਼ਾਹਕੋਟ ਹਲਕੇ ਦੀ ਹੋਈ ਉਪ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਮਰਹੂਮ ਅਜੀਤ ਸਿੰਘ ਕੋਹਾੜ ਦੇ ਪੁੱਤਰ ਨਾਇਬ ਸਿੰਘ ਕੋਹਾੜ ਨੂੰ ਉਮੀਦਵਾਰ ਬਣਾਇਆ ਸੀ ਪਰ ਉਹ ਚੋਣ ਹਾਰ ਗਿਆ ਸੀ। ਕੋਹਾੜ ਪਰਿਵਾਰ ਵਿਚੋਂ ਹੀ ਬਚਿੱਤਰ ਸਿੰਘ ਕੋਹਾੜ ਟਿਕਟ ਦਾ ਦਾਅਵੇਦਾਰ ਦੱਸਿਆ ਜਾ ਰਿਹਾ ਹੈ। ਸਾਲ 2017 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਰਹੇ ਡਾ. ਅਮਰਜੀਤ ਸਿੰਘ ਥਿੰਦ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ। ਉਨ੍ਹਾਂ ਦੀ ਸਰਗਰਮੀ ਵੀ ਪਿੰਡਾਂ ਵਿਚ ਰਹਿੰਦੀ ਹੈ ਤੇ ਉਹ ਵੀ ਟਿਕਟ ਦੇ ਦਾਅਵੇਦਾਰ ਦੱਸੇ ਜਾ ਰਹੇ ਹਨ। ਸੀਨੀਅਰ ਅਕਾਲੀ ਆਗੂਆਂ ਨੇ ਇਸ਼ਾਰਾ ਕੀਤਾ ਹੈ ਕਿ ਸ਼ਾਹਕੋਟ ਵਿਚ ਪਾਰਟੀ ਨਵੇਂ ਉਮੀਦਵਾਰ ਦੀ ਭਾਲ ਵਿਚ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All