ਦੋ ਨਸ਼ਾ ਤਸਕਰ ਗ੍ਰਿਫ਼ਤਾਰ
ਪੱਤਰ ਪ੍ਰੇਰਕ ਸ਼ਾਹਕੋਟ, 2 ਮਾਰਚ ਮਹਿਤਪੁਰ ਪੁਲੀਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਐੱਸਐੱਚਓ ਮਹਿਤਪੁਰ ਸਿਕੰਦਰ ਸਿੰਘ ਦੀ ਅਗਵਾਈ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਏਐੱਸਆਈ ਗੁਰਨਾਮ ਸਿੰਘ ਨੇ ਗਸ਼ਤ...
Advertisement
ਪੱਤਰ ਪ੍ਰੇਰਕ
ਸ਼ਾਹਕੋਟ, 2 ਮਾਰਚ
Advertisement
ਮਹਿਤਪੁਰ ਪੁਲੀਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਐੱਸਐੱਚਓ ਮਹਿਤਪੁਰ ਸਿਕੰਦਰ ਸਿੰਘ ਦੀ ਅਗਵਾਈ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਏਐੱਸਆਈ ਗੁਰਨਾਮ ਸਿੰਘ ਨੇ ਗਸ਼ਤ ਦੌਰਾਨ ਵਿੱਕੀ ਸਿੰਘ ਉਰਫ ਰੌਣਕੀ ਪੁੱਤਰ ਗੁਰਨਾਮ ਸਿੰਘ ਵਾਸੀ ਇਸਮਾਇਲਪੁਰ ਨੂੰ 119 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਏਐੱਸਆਈ ਬਲਵਿੰਦਰ ਸਿੰਘ ਨੇ ਗਸ਼ਤ ਦੌਰਾਨ ਬਲਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਨੇਤ ਵਾਸੀ ਮਹਿਸਮਪੁਰ ਨੂੰ 20 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ।
Advertisement