ਨਾਬਾਲਗ ਲੜਕੀਆਂ ਨੂੰ ਅਗਵਾ ਕਰਨ ਸਬੰਧੀ ਦੋ ਵੱਖ-ਵੱਖ ਮਾਮਲੇ ਦਰਜ
ਫਗਵਾੜਾ ਸਿਟੀ ਪੁਲੀਸ ਨੇ ਦੋ ਵੱਖ-ਵੱਖ ਘਟਨਾਵਾਂ ਵਿੱਚ ਦੋ ਨਾਬਾਲਗ ਲੜਕੀਆਂ ਨੂੰ ਅਗਵਾ ਕਰਨ ਅਤੇ ਗੈਰ-ਕਾਨੂੰਨੀ ਤੌਰ 'ਤੇ ਹਿਰਾਸਤ ਵਿੱਚ ਰੱਖਣ ਦੇ ਦੋਸ਼ ਵਿੱਚ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 127(6) ਤਹਿਤ ਮਾਮਲੇ ਦਰਜ ਕੀਤੇ ਹਨ। ਐੱਸ ਪੀ ਫਗਵਾੜਾ ਮਾਧਵੀ ਸ਼ਰਮਾ ਨੇ...
ਫਗਵਾੜਾ ਸਿਟੀ ਪੁਲੀਸ ਨੇ ਦੋ ਵੱਖ-ਵੱਖ ਘਟਨਾਵਾਂ ਵਿੱਚ ਦੋ ਨਾਬਾਲਗ ਲੜਕੀਆਂ ਨੂੰ ਅਗਵਾ ਕਰਨ ਅਤੇ ਗੈਰ-ਕਾਨੂੰਨੀ ਤੌਰ 'ਤੇ ਹਿਰਾਸਤ ਵਿੱਚ ਰੱਖਣ ਦੇ ਦੋਸ਼ ਵਿੱਚ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 127(6) ਤਹਿਤ ਮਾਮਲੇ ਦਰਜ ਕੀਤੇ ਹਨ। ਐੱਸ ਪੀ ਫਗਵਾੜਾ ਮਾਧਵੀ ਸ਼ਰਮਾ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਸਬਜ਼ੀ ਮੰਡੀ ਫਗਵਾੜਾ ਦੇ ਰਹਿਣ ਵਾਲੇ ਰਾਮ ਪ੍ਰਸਾਦ ਨੇ ਸ਼ਿਕਾਇਤ ਦਿੱਤੀ ਕਿ ਉਸ ਦੀ ਨਾਬਾਲਗ ਪੋਤੀ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਅਗਵਾ ਕਰਕੇ ਕਿਸੇ ਅਣਪਛਾਤੀ ਥਾਂ 'ਤੇ ਰੱਖਿਆ ਗਿਆ ਹੈ।
ਦੂਜੀ ਘਟਨਾ ਵਿੱਚ ਜਲੰਧਰ ਕੈਂਟ ਦੀ ਰਹਿਣ ਵਾਲੀ ਨਿੱਕੀ ਪਤਨੀ ਰਵੀ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਨਾਬਾਲਗ ਧੀ ਨੂੰ ਵੀ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਅਗਵਾ ਕਰ ਲਿਆ ਗਿਆ ਹੈ। ਐੱਸ ਪੀ ਮਾਧਵੀ ਨੇ ਪੁਸ਼ਟੀ ਕੀਤੀ ਕਿ ਦੋਵਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਲੜਕੀਆਂ ਦੀ ਭਾਲ ਲਈ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ, ਜੋ ਸੀਸੀਟੀਵੀ ਫੁਟੇਜ ਖੰਗਾਲ ਰਹੀਆਂ ਹਨ ਅਤੇ ਗੁਆਂਢੀ ਜ਼ਿਲ੍ਹਿਆਂ ਨਾਲ ਤਾਲਮੇਲ ਕਰ ਰਹੀਆਂ ਹਨ।

