ਦੋਪਹੀਆ ਵਾਹਨ ਚੋਰੀ ਕਰਨ ਵਾਲੇ ਕਾਬੂ : The Tribune India

ਦੋਪਹੀਆ ਵਾਹਨ ਚੋਰੀ ਕਰਨ ਵਾਲੇ ਕਾਬੂ

ਦੋਪਹੀਆ ਵਾਹਨ ਚੋਰੀ ਕਰਨ ਵਾਲੇ ਕਾਬੂ

ਨਿੱਜੀ ਪੱਤਰ ਪ੍ਰੇਰਕ

ਜਲੰਧਰ, 17 ਅਗਸਤ

ਸੀਆਈਆਈ ਸਟਾਫ਼ ਨੇ ਨਾਕੇ ਦੌਰਾਨ ਦੋ ਦੋਪਹੀਆ ਵਾਹਨ ਚੋਰੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਉਹ ਪਹਿਲਾਂ ਘਰਾਂ ਦੇ ਬਾਹਰ ਜਾਂ ਸੁੰਨਸਾਨ ਥਾਵਾਂ ’ਤੇ ਖੜ੍ਹੇ ਦੋਪਹੀਆ ਵਾਹਨ ਚੋਰੀ ਕਰਦੇ ਸਨ। ਇਸ ਤੋਂ ਬਾਅਦ ਉਹ ਆਪਣਾ ਅਸਲੀ ਨੰਬਰ ਉਤਾਰ ਕੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅੱਗੇ ਮਹਿੰਗੇ ਭਾਅ ਵੇਚ ਦਿੰਦੇ ਸਨ।

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸੀਆਈਏ ਸਟਾਫ਼ ਨੇ ਟਰਾਂਸਪੋਰਟ ਨਗਰ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਇੱਕ ਵਿਅਕਤੀ ਆਪਣੀ ਮਹਿਲਾ ਦੋਸਤ ਨਾਲ ਚੋਰੀ ਦਾ ਐਕਟਿਵਾ ਸਕੂਟਰ ਵੇਚਣ ਲਈ ਆ ਰਿਹਾ ਹੈ। ਪੁਲੀਸ ਨੇ ਤੁਰੰਤ ਪਠਾਨਕੋਟ ਚੌਕ ਬਾਈਪਾਸ ਨੇੜੇ ਰਾਧਾ ਸੁਆਮੀ ਸਤਿਸੰਗ ਭਵਨ ਦੇ ਬਾਹਰ ਸਰਵਿਸ ਲੇਨ ’ਤੇ ਪਹਿਰਾ ਲਾ ਦਿੱਤਾ। ਜਿਉਂ ਹੀ ਉਕਤ ਔਰਤ ਅਤੇ ਉਸ ਦਾ ਸਾਥੀ ਲੰਮਾ ਪਿੰਡ ਚੌਕ ਤੋਂ ਚੋਰੀ ਦੇ ਐਕਟਿਵਾ ਸਕੂਟਰ ’ਤੇ ਆਏ ਤਾਂ ਉਨ੍ਹਾਂ ਨੂੰ ਕਾਬੂ ਕਰ ਲਿਆ। ਜਦੋਂ ਉਨ੍ਹਾਂ ਦੋਵਾਂ ਤੋਂ ਐਕਟਿਵਾ ਦੇ ਦਸਤਾਵੇਜ਼ ਮੰਗੇ ਤਾਂ ਉਨ੍ਹਾਂ ਕਾਗਜ਼ ਦਿਖਾ ਦਿੱਤੇ ਪਰ ਬਾਅਦ ਵਿੱਚ ਉਸ ਵੱਲੋਂ ਦਿੱਤੇ ਗਏ ਦਸਤਾਵੇਜ਼ ਜਾਅਲੀ ਨਿਕਲੇ।

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਨੀਤੂ ਰਾਣੀ ਵਾਸੀ ਮੋਤੀ ਬਾਗ ਲੱਧੇਵਾਲੀ ਜਲੰਧਰ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਚਿੱਟੀ ਕਲੋਨੀ ਭੱਟੀਆਂ ਵਾਲਾ, ਲੁਧਿਆਣਾ ਵਜੋਂ ਹੋਈ ਹੈ। ਗ੍ਰਿਫ਼ਤਾਰੀ ਮਗਰੋਂ ਪੁਲੀਸ ਨੇ ਦੋਵਾਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਦਾ ਦੋ ਦਿਨ ਦਾ ਰਿਮਾਂਡ ਦਿੱਤਾ ਹੈ। ਪੁੱਛਗਿੱਛ ਦੌਰਾਨ ਕਾਬੂ ਕੀਤੇ ਦੋਵੇਂ ਵਾਹਨ ਚੋਰਾਂ ਕੋਲੋਂ ਚੋਰੀ ਦੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All