DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Underbridges Waterlogging: ਅੰਡਰਬ੍ਰਿਜ ਲੋਕਾਂ ਲਈ ਸਿਰਦਰਦੀ ਬਣੇ

ਰੇਲਵੇ ਵਿਭਾਗ ਤੋਂ ਸਮੱਸਿਆ ਦੇ ਹੱਲ ਦੀ ਮੰਗ ਕੀਤੀ

  • fb
  • twitter
  • whatsapp
  • whatsapp
featured-img featured-img
ਮੀਂਹ ਕਾਰਨ ਅੰਡਰਬ੍ਰਿਜ ਵਿੱਚ ਭਰਿਆ ਪਾਣੀ।
Advertisement

ਇੱਥੇ ਰੇਲਵੇ ਵਿਭਾਗ ਵੱਲੋਂ ਬਣਾਏ ਗਏ ਦੋਵੇਂ ਅੰਡਰਬ੍ਰਿਜਾਂ ਦੀ ਹਾਲਤ ਖਸਤਾ ਹੈ ਤੇ ਇਹ ਲੋਕਾਂ ਲਈ ਮੁਸੀਬਤ ਬਣਦੇ ਜਾ ਰਹੇ ਹਨ। ਥੋੜ੍ਹੀ ਜਿਹੀ ਬਰਸਾਤ ਤੋਂ ਬਾਅਦ ਅੰਡਰਬ੍ਰਿਜ ਹੇਠ ਪਾਣੀ ਭਰ ਜਾਣ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਅਤੇ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅੰਡਰਬ੍ਰਿਜ ਵਿੱਚ ਪਾਣੀ ਖੜ੍ਹਾ ਹੋਣ ਕਾਰਨ ਦੋਪਹੀਆ ਵਾਹਨ ਚਾਲਕਾਂ ਅਤੇ ਪੈਦਲ ਲੰਘਣ ਵਾਲਿਆਂ ਨੂੰ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਰਸਤਾ ਪਾਰ ਕਰਨਾ ਪੈਂਦਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਇਹ ਸਮੱਸਿਆ ਲੰਬੇ ਸਮੇਂ ਤੋਂ ਚੱਲੀ ਆ ਰਹੀ ਹੈ, ਪਰ ਇਸ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ।

ਲੋਕਾਂ ਨੇ ਰੇਲਵੇ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਦਖਲ ਦੇ ਕੇ ਰੇਲਵੇ ਵਿਭਾਗ ਅਤੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਨ ਅਤੇ ਅੰਡਰਬ੍ਰਿਜ ਵਿੱਚੋਂ ਪਾਣੀ ਦੀ ਨਿਕਾਸੀ ਦਾ ਸਥਾਈ ਪ੍ਰਬੰਧ ਕਰਵਾ ਕੇ ਲੋਕਾਂ ਨੂੰ ਇਸ ਮੁਸੀਬਤ ਤੋਂ ਛੁਟਕਾਰਾ ਦਿਵਾਉਣ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ 50 ਤੋਂ ਵੱਧ ਪਿੰਡਾਂ ਦੇ ਵਾਸੀਆਂ ਨੂੰ ਬਰਸਾਤਾਂ ਦੇ ਦਿਨਾਂ ’ਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Advertisement

Advertisement
Advertisement
×