ਜਲੰਧਰ (ਪੱਤਰ ਪ੍ਰੇਰਕ): ਸਿਹਤ ਵਿਭਾਗ ਵੱਲੋਂ ਮਿਸ਼ਨ ਇੰਦਰਧਨੁਸ਼ ਤਹਿਤ 0-5 ਸਾਲ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਲਈ ਸੋਮਵਾਰ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ। ਸਿਵਲ ਸਰਜਨ ਡਾ. ਰਮਨ ਸ਼ਰਮਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕਮਲਜੀਤ ਕੌਰ ਦੀ ਦੇਖਰੇਖ ਵਿੱਚ ਚੂਹੜਵਾਲੀ ਵਿੱਚ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਵਿੱਚ 6 ਬੱਚਿਆਂ ਅਤੇ 5 ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ। ਐਸਐਮਓ ਡਾ. ਕਮਲਜੀਤ ਕੌਰ ਨੇ ਦੱਸਿਆ ਕਿ ਇਹ ਮੁਹਿੰਮ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਬੱਚਿਆਂ ਅਤੇ ਗਰਭਵਤੀਆਂ ਲਈ ਚਲਾਈ ਜਾ ਰਹੀ ਹੈ, ਜਿਨ੍ਹਾਂ ਦਾ ਨਿਯਮਿਤ ਟੀਕਾਕਰਨ ਕਿਸੇ ਕਾਰਨ ਪੂਰਾ ਨਹੀਂ ਹੋ ਸਕਿਆ।
ਤਰਨ ਤਾਰਨ (ਪੱਤਰ ਪ੍ਰੇਰਕ):ਅੱਜ ਮਿਸ਼ਨ ਇੰਦਰਧਨੁਸ਼ ਤਹਿਤ ਪੰਜ ਸਾਲ ਉਮਰ ਤੱਕ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕੀਤਾ ਗਿਆ|