DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Jalandhar ’ਚ ਵਿਜੀਲੈਂਸ ਬਿਊਰੋ ਵੱਲੋਂ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ ਇੰਸਪੈਕਟਰ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਚ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ...

  • fb
  • twitter
  • whatsapp
  • whatsapp
Advertisement

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਚ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਨੂੰ ਪਿੰਡ ਗੋਹਾਵਰ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਦੀ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisement

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਕਤ ਐਸ.ਆਈ. ਅਮਨਦੀਪ ਸਿੰਘ ਇਸ ਕੇਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਘਸੀਟਣ ਅਤੇ ਉਨ੍ਹਾਂ ਦੀਆਂ ਸੰਪਤੀਆਂ ਵਿਰੁੱਧ ਕਾਰਵਾਈ ਵਿੱਢਣ ਦੀਆਂ ਧਮਕੀਆਂ ਦੇ ਰਿਹਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਐਸ.ਆਈ. ਪਹਿਲਾਂ ਹੀ ਉਸ ਤੋਂ ਵੱਖ-ਵੱਖ ਮੌਕਿਆਂ 'ਤੇ ਲੱਖਾਂ ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਉਸਦੀ ਭਰਜਾਈ ਨੂੰ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਚਾਉਣ ਲਈ 2 ਲੱਖ ਰੁਪਏ ਹੋਰ ਮੰਗ ਰਿਹਾ ਸੀ।

Advertisement

ਸ਼ਿਕਾਇਤਕਰਤਾ ਨੇ ਉਕਤ ਪੁਲੀਸ ਮੁਲਾਜ਼ਮ ਵੱਲੋਂ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ ਸੀ। ਹੋਰ ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰਕੇ ਰਿਸ਼ਵਤ ਦੇ ਪੈਸੇ ਬਰਾਮਦ ਕਰ ਲਏ ਗਏ। ਇਸ ਕਾਰਵਾਈ ਦੌਰਾਨ ਕਾਂਸਟੇਬਲ ਮਨਿੰਦਰ ਸਿੰਘ, ਜੋ ਐਸ.ਆਈ. ਦੇ ਨਾਲ ਸੀ, ਗੱਡੀ ਸਮੇਤ ਮੌਕੇ ਤੋਂ ਭੱਜ ਗਿਆ।

ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
×