DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Vigilance Bureau ਨੇ ਸਿੱਖਿਆ ਵਿਭਾਗ ਦਾ ਕਲਰਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ

  • fb
  • twitter
  • whatsapp
  • whatsapp
Advertisement

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਹਾਜੀਪੁਰ ਵਿਖੇ ਤਾਇਨਾਤ ਕਲਰਕ ਗਗਨ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਸੁਲਤਾਨਪੁਰ, ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisement

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਪਤਨੀ, ਜੋ ਕਿ ਪਿੰਡ ਸਹੋਰਾ, ਬਲਾਕ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਈ ਟੀ ਟੀ (ETT) ਅਧਿਆਪਕ ਹੈ, ਲਈ ਚਾਈਲਡ ਕੇਅਰ ਲੀਵ (ਬੱਚਿਆਂ ਦੀ ਦੇਖਭਾਲ ਲਈ ਛੁੱਟੀ) ਸਬੰਧੀ ਬੀ ਪੀ ਈ ਓ (BPEO) ਦਫ਼ਤਰ ਹਾਜੀਪੁਰ ਵਿਖੇ ਪਹੁੰਚ ਕੀਤੀ ਸੀ।

Advertisement

ਬੁਲਾਰੇ ਮੁਤਾਬਕ ਬੀ ਪੀ ਈ ਓ ਦਫ਼ਤਰ ਵਿੱਚ ਉਹ ਉਕਤ ਕਲਰਕ ਨੂੰ ਮਿਲਿਆ, ਜਿਸਨੇ ਬਾਅਦ ਵਿੱਚ ਸ਼ਿਕਾਇਤਕਰਤਾ ਨਾਲ ਫ਼ੋਨ ਕਾਲ ਰਾਹੀਂ ਸੰਪਰਕ ਕੀਤਾ ਅਤੇ ਉਸ ਦੀ ਪਤਨੀ ਦੀ ਚਾਈਲਡ ਕੇਅਰ ਲੀਵ ਮਨਜ਼ੂਰ ਕਰਵਾਉਣ ਬਦਲੇ ਦਸ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਗ਼ੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੇ ਪੈਸੇ ਬਰਾਮਦ ਕਰ ਲਏ।

ਇਸ ਸਬੰਧੀ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
×