ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੋਕ ਲਹਿਰ ਬਣਾਇਆ ਜਾਵੇ: ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨੂੰ ਸਹਿਯੋਗ ਦੀ ਅਪੀਲ
ਹਸਪਤਾਲ ਵਿੱਚ ਮਰੀਜ਼ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਬਲਬੀਰ ਸਿੰਘ।
Advertisement

ਹਤਿੰਦਰ ਮਹਿਤਾ

ਜਲੰਧਰ, 16 ਮਾਰਚ

Advertisement

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋ ਕੇ ਇਸ ਨੂੰ ਲੋਕ ਲਹਿਰ ਬਣਾਉਣ ਦੀ ਅਪੀਲ ਕੀਤੀ। ਸਥਾਨਕ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿੱਚ ਨਸ਼ਾ ਛੁਡਾਊ ਕੇਂਦਰ ਦੇ ਨਿਰੀਖਣ ਦੌਰਾਨ ਉਨ੍ਹਾਂ ਨੇ ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਿਹਤ, ਪੁਲੀਸ ਅਤੇ ਸਿਵਲ ਪ੍ਰਸ਼ਾਸਨ ਨੂੰ ਸ਼ਾਮਲ ਕਰਦਿਆਂ ਬਹੁ-ਪੱਖੀ ਪਹੁੰਚ ਅਪਣਾਉਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।

ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਵਿੱਢਣ ਦੀ ਵਚਨਬੱਧਤਾ ਦੁਹਰਾਈ। ਇਸ ਦੌਰਾਨ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੀ ਮੌਜੂਦ ਸਨ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਅਤੇ ਮੁਹੱਲਾ ਪੱਧਰ ’ਤੇ ਸਿਹਤ ਕਮੇਟੀਆਂ ਕਾਇਮ ਕਰਨ ਤੋਂ ਇਲਾਵਾ ਹਰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿੱਚ ਨਾਰਕੋਟਿਕਸ ਅਨੋਨੀਮਸ ਸਹਾਇਤਾ ਸਮੂਹ ਸਥਾਪਤ ਕੀਤੇ ਜਾਣਗੇ। ਇਹ ਸਮੂਹ ਨਸ਼ਾ ਛੱਡਣ ਵਾਲੇ ਵਿਅਕਤੀਆਂ ਦੀ ਸਹਾਇਤਾ ਕਰਨਗੇ।

ਮੰਤਰੀ ਨੇ ਜੇਲ੍ਹਾਂ ਵਿੱਚ ਬੰਦ ਪਹਿਲੀ ਵਾਰ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਨਾਲ ਸਬੰਧਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਪ੍ਰੋਗਰਾਮਾਂ ਵਿੱਚ ਸ਼ਾਮਲ ਕਰ ਕੇ ਸਮਾਜ ਵਿੱਚ ਉਨ੍ਹਾਂ ਦੇ ਮੁੜ ਵਸੇਬੇ ਦੀਆਂ ਯੋਜਨਾਵਾਂ ਦੀ ਰੂਪ-ਰੇਖਾ ’ਤੇ ਵੀ ਚਾਨਣਾ ਪਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।

ਆਪਣੀ ਫੇਰੀ ਦੌਰਾਨ ਡਾ. ਬਲਬੀਰ ਸਿੰਘ ਨੇ ਨਸ਼ਾ ਛੁਡਾਊ ਕੇਂਦਰ ਵਿੱਚ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਦੂਜਿਆਂ ਨੂੰ ਪ੍ਰੇਰਿਤ ਕਰਨ ਲਈ ਉਤਸ਼ਾਹਿਤ ਕੀਤਾ।

Advertisement
Show comments