ਨਿੱਜੀ ਪੱਤਰ ਪ੍ਰੇਰਕ
ਜਲੰਧਰ,12 ਸਤੰਬਰ
ਜਲ ਸਪਲਾਈ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਜੀਵ ਕੌਂਡਲ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਵਿੱਚ ਹੋਈ। ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਮੰਡਲ ਨੰਬਰ-1 ਜਲੰਧਰ ਦੇ ਇਨਲਿਸਟਮੈਂਟ ਵਾਲੇ ਵਰਕਰਾਂ ਨੂੰ ਦੋ ਮਹੀਨਿਆਂ ਦੀ ਤਨਖਾਹ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਜੇ 16 ਸਤੰਬਰ ਤੱਕ ਤਨਖ਼ਾਹ ਨਾ ਜਾਰੀ ਹੋਈ ਤਾਂ 19 ਸਤੰਬਰ ਨੂੰ ਡੀਸੀ ਦਫਤਰ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ। ਵਿਭਾਗ ਦੇ ਕਾਰਜਕਾਰੀ ਇੰਜਨੀਅਰ ਨੇ ਦੱਸਿਆ ਕਿ ਉਨ੍ਹਾਂ ਨੇ ਤਨਖਾਹਾਂ ਸਬੰਧੀ ਮੁੱਖ ਦਫ਼ਤਰ ਕੋਲੋਂ ਫੰਡਾਂ ਦੀ ਮੰਗ ਕੀਤੀ ਹੈ।