ਜਲ ਸੰਕਟ: ਲੋਕਾਂ ਵੱਲੋਂ ਮੇਅਰ ਦੇ ਘਰ ਅੱਗੇ ਧਰਨਾ

ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਲੋਕਾਂ ਨੂੰ ਝੱਲਣੀ ਪੈ ਰਹੀ ਹੈ ਪ੍ਰੇਸ਼ਾਨੀ

ਜਲ ਸੰਕਟ: ਲੋਕਾਂ ਵੱਲੋਂ ਮੇਅਰ ਦੇ ਘਰ ਅੱਗੇ ਧਰਨਾ

ਧਰਨੇ ਵਿੱਚ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਮੇਅਰ ਜਗਦੀਸ਼ ਰਾਜਾ।

ਪਾਲ ਸਿੰਘ ਨੌਲੀ

ਜਲੰਧਰ, 20 ਮਈ

ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਮੁਹੱਲੇ ਦੇ ਕੁਝ ਲੋਕਾਂ ਨੇ ਸ਼ਹਿਰ ਦੇ ਮੇਅਰ ਜਗਦੀਸ਼ ਰਾਜਾ ਦੇ ਘਰ ਦੇ ਬਾਹਰ ਧਰਨਾ ਲਾਇਆ। ਆਪਣੀਆਂ ਮੰਗਾਂ ਲਈ ਨਾਅਰੇਬਾਜ਼ੀ ਕਰਦਿਆਂ ਲੋਕ ਮੇਅਰ ਦੇ ਘਰ ਦੇ ਬਾਹਰ ਇਕੱਠੇ ਹੋ ਗਏ। ਪੀਣ ਵਾਲੇ ਪਾਣੀ ਸਮੇਤ ਨਗਰ ਨਿਗਮ ਦੇ ਦਫਤਰ ਵਿੱਚ ਆ ਰਹੀਆਂ ਸਮੱਸਿਆਵਾਂ ਕਾਰਨ ਲੋਕ ਪ੍ਰੇਸ਼ਾਨ ਸਨ। ਇਨ੍ਹਾਂ ਮੰਗਾਂ ਸਬੰਧੀ ਲੋਕਾਂ ਨੇ ਮੇਅਰ ਦੇ ਘਰ ਅੱਗੇ ਧਰਨਾ ਲਾਇਆ। ਨਾਅਰੇਬਾਜ਼ੀ ਦੀ ਆਵਾਜ਼ ਸੁਣ ਕੇ ਮੇਅਰ ਜਗਦੀਸ਼ ਰਾਜਾ ਬਾਹਰ ਆ ਗਏ ਤੇ ਧਰਨਾਕਾਰੀਆਂ ਦੇ ਸਾਹਮਣੇ ਬੈਠ ਗਏ। ਲੋਕ ਮੰਗ ਕਰ ਰਹੇ ਸਨ ਕਿ ਸ਼ਹਿਰ ਦੇ ਜਿਹੜੇ ਵਿਧਾਇਕ ਲੋਕਾਂ ਦੇ ਕੰਮ ਨਹੀਂ ਕਰ ਰਹੇ ਉਨ੍ਹਾਂ ਨੂੰ ਹੁਣੇ ਹੀ ਇੱਥੇ ਤਲਬ ਕੀਤਾ ਜਾਵੇ।

ਮੇਅਰ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ 23 ਮਈ ਨੂੰ ਨਗਰ ਨਿਗਮ ਦੇ ਦਫਤਰ ਆਪਣਾ ਵਫਦ ਭੇਜ ਦੇਣ ਉੱਥੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਬੈਠ ਕੇ ਹੱਲ ਕੀਤਾ ਜਾਵੇਗਾ। ਜਿਹੜੇ ਅਧਿਕਾਰੀ ਵੀ ਲੋਕਾਂ ਦੇ ਕੰਮ ਨਹੀਂ ਕਰ ਰਹੇ ਉਨ੍ਹਾਂ ਨੂੰ ਵੀ ਸਖਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।

ਧਰਨੇ ਵਿੱਚ ਸ਼ਾਮਲ ਔਰਤਾਂ ਦਾ ਕਹਿਣਾ ਸੀ ਕਿ ਅਤਿ ਦੀ ਗਰਮੀ ਵਿਚ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ ਹੈ ਤੇ ਸਰਕਾਰੀ ਟਿਊਬਵੈਲ ਦੁਪਹਿਰ ਵੇਲੇ ਵੀ ਚਲਾਏ ਜਾਣ ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਪੀਣ ਵਾਲਾ ਪਾਣੀ ਸਮੇਂ ਸਿਰ ਮਿਲ ਸਕੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All