ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਿਆ
ਨੁਕਸਾਨੇ ਘਰਾਂ ਨੂੰ ਸਤਲੁਜ ਨੇ ਨਿਗਲਿਆ
Advertisement
ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਧੁੱਸੀ ਬੰਨ੍ਹ ਨੂੰ ਲੱਗ ਰਹੀ ਢਾਅ ਕਾਰਨ ਖਤਰਾ ਹੋਰ ਵਧ ਗਿਆ ਹੈ।
ਅੱਜ ਸਵੇਰੇ 10 ਵਜੇ ਤੋਂ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋਇਆ ਸੀ। ਖ਼ਬਰ ਲਿਖੇ ਜਾਣ ਤੱਕ ਸਤਲੁਜ ਦਰਿਆ ਵਿੱਚ ਗਿੱਦੜਪਿੰਡੀ ਕੋਲ 29 ਹਜ਼ਾਰ 200 ਕਿਊਸਿਕ ਪਾਣੀ ਵਗ ਰਿਹਾ ਹੈ ਜਦ ਕਿ ਬੀਤੇ ਦਿਨ ਪਾਣੀ ਦਾ ਪੱਧਰ 22 ਹਜ਼ਾਰ 300 ਕਿਊਸਿਕ ਸੀ।
Advertisement
ਬੀਬੀਐੱਮਬੀ ਵੱਲੋਂ ਭਾਖੜਾ ਡੈਮ ਤੋਂ ਪਾਣੀ ਛੱਡਣ ਲਈ ਮੀਟਿੰਗ ਹੋਈ ਸੀ। ਜਾਣਕਾਰੀ ਅਨੁਸਾਰ ਬੀਬੀਐੱਮਬੀ ਵੱਡੇ ਪੱਧਰ ’ਤੇ ਪਾਣੀ ਛੱਡਣ ਦੇ ਹੱਕ ਵਿੱਚ ਦੱਸਿਆ ਜਾ ਰਿਹਾ ਸੀ ਪਰ ਪੰਜਾਬ ਸਰਕਾਰ ਦੇ ਅਧਿਕਾਰੀਆਂ ਵੱਲੋਂ ਅੜਨ ਕਾਰਨ ਅਤੇ ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਦੀਆਂ ਦਲੀਲਾਂ ਦੇ ਚੱਲਦਿਆਂ ਪੰਜ ਹਜ਼ਾਰ ਕਿਊਸਿਕ ਪਾਣੀ ਛੱਡਣ ਦਾ ਫ਼ੈਸਲਾ ਲਿਆ ਗਿਆ।
ਸਤਲੁਜ ਦਰਿਆ ਵਿੱਚ ਛੱਡਿਆ ਗਿਆ ਵਾਧੂ ਪਾਣੀ ਹੁਣ ਜਲੰਧਰ ਦੇ ਗਿੱਦੜਪਿੰਡੀ ਪੁਲ ਹੇਠਾਂ ਵਗ ਰਿਹਾ ਹੈ। ਜਿਹੜੇ ਚਾਰ ਮਕਾਨਾਂ ਨੂੰ ਢਾਅ ਲੱਗਣ ਕਾਰਨ ਨੁਕਸਾਨੇ ਗਏ ਸਨ, ਉਹ ਮਕਾਨ ਡਿੱਗ ਪਏ ਹਨ।
Advertisement