ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਿਆ, ਪਿੰਡ ਬੇਲਾ ਤਾਜੋਵਾਲ ਕੋਲ ਧੁੱਸੀ ਬੰਨ੍ਹ ਨੂੰ ਲੱਗੀ ਢਾਹ

ਵੱਡੀ ਗਿਣਤੀ ਵਿੱਚ ਲੋਕਾਂ ਅਤੇ ਪ੍ਰਸ਼ਾਸਨ ਨੇ ਲਗਾਏ ਬੰਨ੍ਹ ’ਤੇ ਡੇਰੇ
ਪਿੰਡ ਬੇਲਾ ਤਾਜੋਵਾਲ ਕੋਲ ਧੁੱਸੀ ਬੰਨ੍ਹ ਨੂੰ ਲੱਗੀ ਢਾਹ।
Advertisement

ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਤਹਿਸੀਲ ਬਲਾਚੌਰ ’ਚ ਪੈਂਦੇ ਪਿੰਡ ਬੇਲਾ ਤਾਜੋਵਾਲ ਵਿਚ ਧੁੱਸੀਂ ਬੰਨ੍ਹ ਨੂੰ ਢਾਹ ਲੱਗਣੀ ਸ਼ੁਰੂ ਹੋ ਗਈ ਹੈ ਜਿਸ ਨਾਲ ਦਰਜਨਾਂ ਪਿੰਡਾਂ ਦੇ ਲੋਕਾਂ ਦੀ ਨੀਂਦ ਉੱਡ ਗਈ ਹੈ। ਬੀਤੇ ਦਿਨੀਂ ਸਤਲੁਜ ਦਰਿਆ ਵਿੱਚ 50 ਹਜ਼ਾਰ ਕਿਊਸਿਕ ਦੇ ਕਰੀਬ ਪਾਣੀ ਆ ਰਿਹਾ ਸੀ, ਪਰ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਹੁਣ ਸਤਲੁਜ ਦਰਿਆ ਵਿੱਚ ਇਕ ਲੱਖ 14 ਹਜ਼ਾਰ ਕਿਊਸਿਕ ਦੇ ਕਰੀਬ ਪਾਣੀ ਆ ਰਿਹਾ ਹੈ ਜਿਸ ਨਾਲ ਬੇਲਾ ਤਾਜੋਵਾਲ ਦੇ ਨਾਲ ਲੱਗਦੇ ਧੁੱਸੀ ਬੰਨ ਨੂੰ ਢਾਹ ਲੱਗਣੀ ਸ਼ੁਰੂ ਹੋ ਗਈ ਹੈ।

ਧੁੱਸੀ ਬੰਨ੍ਹ ’ਤੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਬੇਲਾ ਤਾਜੋਵਾਲ ਦੇ ਲੋਕਾਂ ਨੇ ਦੱਸਿਆ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਬੰਨ੍ਹ ਨੂੰ ਢਾਹ ਲੱਗ ਰਹੀ ਹੈ ਜਿਸ ਨੂੰ ਲੋਕਾਂ ਵੱਲੋਂ ਦਰੱਖਤ ਆਦਿ ਕੱਟ ਕੇ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਲੋਕਾਂ ਨੇ ਦੱਸਿਆ ਕਿ ਜੇਕਰ ਇਸੇ ਤਰ੍ਹਾਂ ਪਾਣੀ ਵੱਧਦਾ ਰਿਹਾ ਤਾਂ ਸਥਿਤੀ ਗੰਭੀਰ ਬਣ ਜਾਵੇਗੀ ਅਤੇ 1988 ਤੋਂ ਵੀ ਹਾਲਾਤ ਬਦਤਰ ਹੋ ਜਾਣਗੇ। ਲੋਕਾਂ ਨੇ ਪ੍ਰਸ਼ਾਸਨ ਅਤੇ ਸਰਕਾਰ ’ਤੇ ਆਪਣਾ ਗੁੱਸਾ ਕੱਢਦੇ ਹੋਏ ਕਿਹਾ ਕਿ ਅੱਜ ਤੱਕ ਸਰਕਾਰਾਂ ਨੇ ਇਸ ਧੁੱਸੀ ਬੰਨ੍ਹ ਨੂੰ ਮਜ਼ਬੂਤ ਅਤੇ ਪੱਕਾ ਨਹੀਂ ਕੀਤਾ ਅਤੇ ਨਾ ਹੀ ਪ੍ਰਸ਼ਾਸਨ ਸਮਾਂ ਰਹਿੰਦੇ ਕੋਈ ਠੋਸ ਪ੍ਰਬੰਧ ਕਰਦਾ ਹੈ। ਲੋਕਾਂ ਨੇ ਕਿਹਾ ਕਿ ਜੇਕਰ ਸਰਕਾਰਾਂ ਤੇ ਪ੍ਰਸ਼ਾਸਨ ਬੰਨ੍ਹ ਨੂੰ ਪੱਕਾ ਬਣਾ ਦਿੰਦੇ ਤਾਂ ਅੱਜ ਵਾਲਾ ਖੌਫ ਨਹੀਂ ਬਣਨਾ ਸੀ।

Advertisement

ਸਤਲੁਜ ਦਰਿਆ ਵਿੱਚ ਵਧੇ ਪਾਣੀ ਦੇ ਪੱਧਰ ਅਤੇ ਬੇਲਾ ਤਾਜੋਵਾਲ ਕੋਲ ਸਥਿਤੀ ਦਾ ਜਾਇਜ਼ਾ ਲੈਣ ਲਈ ਬਲਾਚੌਰ ਦੀ ਐੱਸਡੀਐੱਮ ਕ੍ਰਿਤਿਕਾ ਗੋਇਲ ਅਤੇ ਵੱਖ-ਵਖ ਵਿਭਾਗਾਂ ਦੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚੇ ਹੋਏ ਹਨ ਜੋ ਸਥਿਤੀ ’ਤੇ ਪੂਰੀ ਨਜ਼ਰ ਰੱਖ ਰਹੇ ਹਨ ਅਤੇ ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ ਯਤਨਸ਼ੀਲ ਹਨ। ਐੱਸਡੀਐੱਮ ਕ੍ਰਿਤਿਕਾ ਗੋਇਲ ਨੇ ਕਿਹਾ ਕਿ ਉਨ੍ਹਾਂ ਹਾਲਾਤ ’ਤੇ ਨੇੜਿਓਂ ਨਜ਼ਰ ਬਣਾਈ ਹੋਈ ਹੈ। ਬੇਸ਼ੱਕ ਪ੍ਰਸ਼ਾਸਨ ਨੇ ਆਪਣੇ ਮੁਲਾਜ਼ਮਾਂ ਦੀ ਪੱਕੀ ਡਿਊਟੀ ਬੇਲਾ ਤਾਜੋਵਾਲ ਵਿੱਚ 24 ਘੰਟੇ ਲਈ ਲਗਾਈ ਗਈ ਹੈ ਪਰ ਇਸ ਮਾਮਲੇ ਪ੍ਰਤੀ ਪ੍ਰਸ਼ਾਸਨ ਦੀ ਕੋਈ ਖਾਸ ਸੰਵੇਦਨਸ਼ੀਲਤਾ ਨਜ਼ਰ ਨਹੀਂ ਆ ਰਹੀ। ਬੰਨ੍ਹ ’ਤੇ ਨਿਗਰਾਨੀ ਰੱਖਣ ਵਾਲੇ ਵਿਭਾਗ ਦੇ ਮੁਲਾਜ਼ਮ ਨਾਲ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਇਸ ਜਗ੍ਹਾ ’ਤੇ ਖੇਤਾਂ ਨੂੰ ਪਾਣੀ ਦੀ ਮਾਰ ਕਾਰਨ ਖੇਤਾਂ ਨੂੰ ਖੋਰਾ ਲੱਗਣਾ ਸ਼ੁਰੂ ਹੋ ਗਿਆ ਹੈ ਅਤੇ ਲੇਬਰ ਮੰਗਵਾਈ ਗਈ ਹੈ ਜੋ ਇੱਥੇ ਕੰਮ ਕਰੇਗੀ। ਭਾਵੇਂ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਵੱਲੋਂ ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਪਰ ਜੋ ਅਜੇ ਹਾਲਾਤ ਬਣੇ ਹੋਏ ਹਨ ਉਹ ਕਾਫੀ ਨਾਜ਼ੁਕ ਹਨ

Advertisement
Show comments