ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਬੱਡੀ ਖਿਡਾਰੀ ਨੰਗਲ ਅੰਬੀਆ ਕਤਲ ਮਾਮਲੇ ’ਚ ਭਗੌੜੇ ਸ਼ੂਟਰਾਂ ਤੋਂ ਹਥਿਆਰ ਬਰਾਮਦ

ਹਤਿੰਦਰ ਮਹਿਤਾ ਜਲੰਧਰ, 28 ਫਰਵਰੀ ਦਿਹਾਤੀ ਪੁਲੀਸ ਨੇ 2022 ਵਿੱਚ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆ ਦੇ ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਤੋਂ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਐੱਸਐੱਸਪੀ (ਜਲੰਧਰ ਦਿਹਾਤੀ) ਹਰਕਮਲਪ੍ਰੀਤ ਸਿੰਘ ਖੱਖ...
Advertisement
ਹਤਿੰਦਰ ਮਹਿਤਾ

ਜਲੰਧਰ, 28 ਫਰਵਰੀ

Advertisement

ਦਿਹਾਤੀ ਪੁਲੀਸ ਨੇ 2022 ਵਿੱਚ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆ ਦੇ ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਤੋਂ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਐੱਸਐੱਸਪੀ (ਜਲੰਧਰ ਦਿਹਾਤੀ) ਹਰਕਮਲਪ੍ਰੀਤ ਸਿੰਘ ਖੱਖ ਨੇ ਦਿੱਤੀ। ਮੁਲਜ਼ਮ ਪੁਨੀਤ ਕੁਮਾਰ ਉਰਫ਼ ਲਖਨਪਾਲ ਵਾਸੀ ਮੁਹੱਲਾ ਅਮਨ ਨਗਰ, ਜਲੰਧਰ ਅਤੇ ਨਰਿੰਦਰ ਕੁਮਾਰ ਉਰਫ਼ ਲਾਲੀ ਵਾਸੀ ਗੋਬਿੰਦ ਨਗਰ, ਜਲੰਧਰ ਨੂੰ ਜਲੰਧਰ ਦਿਹਾਤੀ ਪੁਲੀਸ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ। ਪੁੱਛ ਪੜਤਾਲ ਦੌਰਾਨ ਉਨ੍ਹਾਂ ਨੇ ਅਪਰਾਧ ਵਿੱਚ ਵਰਤੇ ਗਏ ਹਥਿਆਰਾਂ ਬਾਰੇ ਜਾਣਕਾਰੀ ਦਾ ਖੁਲਾਸਾ ਕੀਤਾ, ਜੋ ਹੁਣ ਪੁਲੀਸ ਨੇ ਬਰਾਮਦ ਕਰ ਲਏ ਹਨ। ਇਨ੍ਹਾਂ ਵਿੱਚ ਦੋ ਪਿਸਤੌਲ ਅਤੇ ਗੋਲਾ ਬਾਰੂਦ ਸ਼ਾਮਲ ਹਨ।

ਐੱਸਐੱਸਪੀ ਖੱਖ ਨੇ ਕਿਹਾ ਕਿ ਹਥਿਆਰਾਂ ਦੀ ਬਰਾਮਦਗੀ ਇਸ ਹਾਈ-ਪ੍ਰੋਫਾਈਲ ਕਤਲ ਕੇਸ ਵਿੱਚ ਮਹੱਤਵਪੂਰਨ ਸਬੂਤ ਹੈ। ਮੁਲਜ਼ਮਾਂ ਨੂੰ ਇਨ੍ਹਾਂ ਹਥਿਆਰਾਂ ਨੂੰ ਬਰਾਮਦ ਕਰਨ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਥਿਆਰਾਂ ਨੂੰ ਸੰਦੀਪ ਨੰਗਲ ਅੰਬੀਆ ਦੇ ਕਤਲ ਨੂੰ ਅੰਜਾਮ ਦੇਣ ਵਿੱਚ ਵਰਤਿਆ ਗਿਆ ਸੀ।

ਐਸਐਸਪੀ ਖੱਖ ਨੇ ਅੱਗੇ ਕਿਹਾ ਕਿ 14 ਮਾਰਚ, 2022 ਨੂੰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆ ਦੀ ਪਿੰਡ ਮੱਲੀਆਂ ਕਲਾਂ ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਥਾਣਾ ਸਦਰ ਨਕੋਦਰ ਵਿੱਚ ਮਾਮਲਾ (ਐਫਆਈਆਰ ਨੰਬਰ 40 ਮਿਤੀ 14/03/2022) ਦਰਜ ਕੀਤਾ ਗਿਆ ਸੀ। ਪੁੱਛ-ਪੜਤਾਲ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਵਿਦੇਸ਼ੀ ਹੈਂਡਲਰ ਜਗਜੀਤ ਸਿੰਘ ਉਰਫ ਗਾਂਧੀ ਉਰਫ ਲੱਕੀ ਨੇ ਉਨ੍ਹਾਂ ਨੂੰ ਸੰਦੀਪ ਨੰਗਲ ਅੰਬੀਆ ਦਾ ਕਤਲ ਕਰਨ ਲਈ ਨਿਰਦੇਸ਼ ਦੇਣ ਤੋਂ ਪਹਿਲਾਂ ਵੱਖ-ਵੱਖ ਥਾਵਾਂ ’ਤੇ ਰਿਹਾਇਸ਼ ਪ੍ਰਦਾਨ ਕੀਤੀ ਸੀ। ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗੋਲੀਬਾਰੀ ਕਰਨ ਵਾਲਿਆਂ ਨੇ ਤਿੰਨ ਹੋਰ ਸਾਥੀਆਂ ਵਿਕਾਸ ਮਾਹਲੇ ਉਰਫ ਦਯਾ, ਰਵਿੰਦਰ ਸਿੰਘ ਉਰਫ ਹੈਰੀ ਉਰਫ ਗੱਟੂ ਅਤੇ ਹਰਜੀਤ ਸਿੰਘ ਉਰਫ ਹੈਰੀ ਨਾਲ ਮਿਲ ਕੇ ਪਿੰਡ ਮੱਲੀਆਂ ਵਿੱਚ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਸ ਹਥਿਆਰਾਂ ਦੀ ਬਰਾਮਦਗੀ ਨਾਲ ਦਿਹਾਤੀ ਪੁਲਿਸ ਨੇ ਇਸ ਕਤਲ ਵਿੱਚ ਸ਼ਾਮਲ ਕੁੱਲ 16 ਮੁਲਜ਼ਮਾਂ ਵਿਰੁੱਧ ਕੇਸ ਨੂੰ ਮਜ਼ਬੂਤ ​​ਕੀਤਾ ਹੈ। ਇਨ੍ਹਾਂ ਹਥਿਆਰਾਂ ਦੀ ਬਰਾਮਦਗੀ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

 

 

Advertisement
Show comments