ਕਰੋਨਾ ਨਾਲ ਨਜਿੱਠਣ ਲਈ ਸੱਤ ਮੁਲਕਾਂ ਦੇ ਪੰਜਾਬੀਆਂ ਨਾਲ ਵੈਬਿਨਾਰ

ਕਰੋਨਾ ਨਾਲ ਨਜਿੱਠਣ ਲਈ ਸੱਤ ਮੁਲਕਾਂ ਦੇ ਪੰਜਾਬੀਆਂ ਨਾਲ ਵੈਬਿਨਾਰ

ਐੱਸਪੀ ਸਿੰਘ ਓਬਰਾਏ ਨਾਲ ਗੱਲਬਾਤ ਕਰਦੇ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ।

ਪਾਲ ਸਿੰਘ ਨੌਲੀ

ਜਲੰਧਰ, 8 ਮਈ

ਪੰਜਾਬ ਵਿੱਚ ਕਰੋਨਾ ਮਹਾਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਇਕੱਠੇ ਹੋ ਕੇ ਹੰਭਲਾ ਮਾਰਨ ਦੇ ਸੱਦੇ ਨੂੰ ਪਰਵਾਸੀ ਪੰਜਾਬੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ। ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਪਹਿਲਕਦਮੀ ’ਤੇ ਜ਼ੂਮ ’ਤੇ ਆਨਲਾਈਨ ਹੋਈ ਮੀਟਿੰਗ ਵਿੱਚ 7 ਦੇਸ਼ਾਂ ਦੇ ਪਰਵਾਸੀ ਪੰਜਾਬੀਆਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਚਰਚਾ ਕੀਤੀ ਗਈ ਕਿ ਦਿੱਲੀ ਤੇ ਮੁੰਬਈ ਵਿੱਚ ਕਰੋਨਾ ਦੀ ਦੂਜੀ ਲਹਿਰ ਕਾਰਨ ਜੋ ਹਾਲਾਤ ਬਣੇ ਹੋਏ ਹਨ, ਇਹੋ ਜਿਹੇ ਹਾਲਾਤ ਪੰਜਾਬ ਦੇ ਨਾ ਬਣਨ। ਕਰੋਨਾ ਦੀ ਦੂਜੀ ਲਹਿਰ ਨਾਲ ਇੱਕ-ਦੂਜੇ ਦਾ ਸਾਥ ਦੇ ਕੇ ਇਸ ਦਾ ਮੁਕਾਬਲਾ ਕੀਤਾ ਜਾਵੇ। ਔਖੀ ਘੜੀ ਵਿੱਚ ਇੱਕ-ਦੂਜੇ ਦੀ ਮਦਦ ਕੀਤੀ ਜਾਵੇ ਨਾ ਕਿ ਮੁਨਾਫੇ ਦੀ ਹੋੜ ਵਿੱਚ ਲੁੱਟ ਮਚਾਈ ਜਾਵੇ।

ਮੀਟਿੰਗ ਦੌਰਾਨ ਕਰੋਨਾਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪਿੰਡ ਪੱਧਰ ’ਤੇ ਇੰਤਜ਼ਾਮ ਕਰਨ ’ਤੇ ਜ਼ੋਰ ਦਿੱਤਾ ਗਿਆ। ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਮਾਸਕ ਪਾਉਣ ਦੀ ਅਪੀਲ ਕੀਤੀ ਗਈ। ਸੰਤ ਸੀਚੇਵਾਲ ਨੇ ਵੈਕਸੀਨ ਲਗਾਉਣ ਦੀ ਅਪੀਲ ਕੀਤੀ ਅਤੇ ਲੋਕਾਂ ਨੂੰ ਕਿਹਾ ਕਿ ਉਹ ਅਫਵਾਹਾਂ ਤੋਂ ਬਚਣ। ਪਰਵਾਸੀ ਪੰਜਾਬੀਆਂ ਨੇ ਪਿੰਡਾਂ ਵਿੱਚ ਵੱਡੀ ਪੱਧਰ ’ਤੇ ਰੁੱਖ ਲਗਾਉਣ ਦੀ ਮੁਹਿੰਮ ਚਲਾਉਣ ਲਈ ਵੀ ਸੰਤ ਸੀਚੇਵਾਲ ਨੂੰ ਅਪੀਲ ਕੀਤੀ। ਕਰੋਨਾ ਦੇ ਬਚਾਅ ਲਈ ਦੇਸੀ ਕਾੜ੍ਹੇ ਬਣਾ ਕੇ ਪੀਣ ਦੀ ਸਲਾਹ ਦਿੱਤੀ ਗਈ।

ਦੁਬਈ ਤੋਂ ਵੱਡੇ ਕਾਰੋਬਾਰੀ ਐੱਸਪੀ ਸਿੰਘ ਓਬਰਾਏ ਨੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ’ਤੇ 10 ਆਕਸੀਜਨ ਪਲਾਂਟ ਲਗਾਉਣ ਦਾ ਐਲਾਨ ਕੀਤਾ। ਉਨ੍ਹਾਂ ਮੀਟਿੰਗ ਦੌਰਾਨ ਹੀ ਮਹਾਰਾਸ਼ਟਰ ਤੋਂ ਜੁੜੇ ਹੋਏ ਆਨੰਦ ਆਲੋਸਕਰ ਨੂੰ ਤਿੰਨ ਪੀਸੀਏ ਆਕਸੀਜਨ ਪਲਾਂਟ ਵਿਕਸਤ ਕਰਨ ਲਈ ਕਿਹਾ।

ਸੰਤ ਸੀਚੇਵਾਲ ਨੇ ਕਰੋਨਾ ਦੇ ਡਰ ਨੂੰ ਘਟਾਉਣ ਅਤੇ ਸਾਵਧਾਨੀਆਂ ਵਰਤਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵੱਲ ਦੌੜਨ ਦੀ ਥਾਂ ਘਰਾਂ ਵਿੱਚ ਹੀ ਰਹਿ ਕੇ ਸਾਵਧਾਨੀਆਂ ਵਰਤੀਆਂ ਜਾਣ।

ਇਸ ਆਨਲਾਈਨ ਮੀਟਿੰਗ ਵਿੱਚ ਅਮਰੀਕਾ ਤੋਂ ਮਲਕੀਤ ਸਿੰਘ ਬੋਪਾਰਾਏ, ਕੈਨੇਡਾ ਤੋਂ ਮਨਜੀਤ ਸਿੰਘ ਮਠਾੜੂ, ਮੁਕਲ ਸ਼ਰਮਾ, ਆਸਟ੍ਰੇਲੀਆ ਤੋਂ ਸੁਖਜਿੰਦਰ ਸਿੰਘ, ਮਨਿੰਦਰ ਸਿੰਘ, ਪ੍ਰਭਜੋਤ ਸਿੰਘ, ਯੂਕੇ ਤੋਂ ਰਣਜੀਤ ਸਿੰਘ ਜਵੰਦਾ ਸਮੇਤ ਹੋਰ ਪਰਵਾਸੀ ਪੰਜਾਬੀਆਂ ਨੇ ਹਿੱਸਾ ਲਿਆ ਤੇ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ।

ਫਗਵਾੜਾ ’ਚ ਕਰੋਨਾ ਦੇ 68 ਨਵੇਂ ਕੇਸ

ਫਗਵਾੜਾ: ਇੱਥੇ ਅੱਜ ਕਰੋਨਾ ਦੇ 68 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸਐੱਮਓ ਡਾ. ਕਮਲ ਕਿਸ਼ੋਰ ਤੇ ਨੋਡਲ ਅਫ਼ਸਰ ਡਾ. ਨਰੇਸ਼ ਕੁੰਦਰਾ ਨੇ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਵਾਲੇ ਵਿਅਕਤੀਆਂ ਨੂੰ ਘਰਾਂ ’ਚ ਇਕਾਂਤਵਾਸ ਕਰ ਦਿੱਤਾ ਗਿਆ ਹੈ। -ਪੱਤਰ ਪ੍ਰੇਰਕ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਮੈਮੋਰੰਡਮ ਜਾਰੀ ਕਰਦਿਆਂ 30 ਦਿਨਾਂ ਵਿੱਚ ਜਵਾਬ ਮੰਗਿਆ, ਪੈਨਸ਼ਨ ਜਾਂ ਗਰੈ...

ਸ਼ਹਿਰ

View All