DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਲੰਧਰ ਦੀਆਂ ਮੰਡੀਆਂ ’ਚ ਕਣਕ ਦੀ ਆਮਦ ਸ਼ੁਰੂ: ਮੌਸਮ ਦੀ ਮਾਰ ਨਾਲ ਫ਼ਸਲ ਦੀ ਚਮਕ ਪਈ ਫਿੱਕੀ

ਘੱਟ ਝਾੜ ਅਤੇ ਦਾਣੇ ਸੁੰਗੜਨ ਕਾਰਨ ਕਿਸਾਨ ਚਿੰਤਤ; ਕੇਂਦਰੀ ਟੀਮਾਂ ਵੱਲੋਂ ਨਮੂਨੇ ਲੈ ਕੇ ਜਾਂਚ ਸ਼ੁਰੂ

  • fb
  • twitter
  • whatsapp
  • whatsapp
featured-img featured-img
ਜਲੰਧਰ ਦੀਆਂ ਮੰਡੀਆਂ ’ਚ ਕਣਕ ਦੀ ਆਮਦ ਸ਼ੁਰੂ। ਫੋਟੋ: ਅਕਾਂਕਸ਼ਾ।
Advertisement

ਵਿਸਾਖੀ ਦੇ ਸ਼ੁਭ ਦਿਹਾੜੇ ’ਤੇ ਜਲੰਧਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਈ ਹੈ, ਪਰ ਕਿਸਾਨਾਂ ਅਤੇ ਆੜ੍ਹਤੀਆਂ ਦੇ ਚਿਹਰਿਆਂ ’ਤੇ ਚਿੰਤਾ ਦੀਆਂ ਲਕੀਰਾਂ ਸਾਫ਼ ਦਿਖਾਈ ਦੇ ਰਹੀਆਂ ਹਨ। ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਲਗਭਗ 1,400 ਮੀਟ੍ਰਿਕ ਟਨ ਕਣਕ ਪਹੁੰਚੀ, ਜਿਸ ਵਿੱਚੋਂ ਹਾਲੇ ਤੱਕ ਸਿਰਫ਼ 250 ਮੀਟ੍ਰਿਕ ਟਨ ਦੀ ਹੀ ਖਰੀਦ ਹੋ ਸਕੀ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਖ਼ਰਾਬ ਮੌਸਮ ਕਾਰਨ ਕਣਕ ਦਾ ਦਾਣਾ ਸੁੰਗੜ ਗਿਆ ਹੈ ਅਤੇ ਉਸ ਵਿੱਚ ਪਹਿਲਾਂ ਵਰਗੀ ਚਮਕ ਨਹੀਂ ਰਹੀ। ਇਸ ਸਥਿਤੀ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮਾਂ ਨੇ ਕਰਤਾਰਪੁਰ, ਭੋਗਪੁਰ ਅਤੇ ਮਹਿਤਪੁਰ ਵਰਗੀਆਂ ਮੁੱਖ ਮੰਡੀਆਂ ਦਾ ਦੌਰਾ ਕਰਕੇ ਨਮੂਨੇ ਇਕੱਤਰ ਕੀਤੇ ਹਨ, ਜਿਨ੍ਹਾਂ ਦੀ ਰਿਪੋਰਟ ਅਗਲੇ ਕੁਝ ਦਿਨਾਂ ਵਿੱਚ ਆਉਣ ਦੀ ਉਮੀਦ ਹੈ। ਕੁਦਰਤ ਦੀ ਮਾਰ ਕਾਰਨ ਇਸ ਵਾਰ ਕਣਕ ਦੇ ਝਾੜ ਵਿੱਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਜਿਸ ਨਾਲ ਕਿਸਾਨਾਂ ਦੇ ਆਰਥਿਕ ਸਮੀਕਰਨ ਵਿਗੜ ਗਏ ਹਨ। ਮੀਰਪੁਰ ਅਤੇ ਫ਼ਿਰੋਜ਼ ਪਿੰਡ ਦੇ ਕਿਸਾਨਾਂ ਨੇ ਦੱਸਿਆ ਕਿ ਪ੍ਰਤੀ ਏਕੜ ਲਗਭਗ 15,000 ਰੁਪਏ ਖਰਚਾ ਕਰਨ ਦੇ ਬਾਵਜੂਦ ਉਤਪਾਦਨ ਉਮੀਦ ਨਾਲੋਂ ਬਹੁਤ ਘੱਟ ਰਿਹਾ ਹੈ।

Advertisement

ਕਿਸਾਨਾਂ ਅਨੁਸਾਰ, ਫ਼ਸਲ ਦੀ ਗੁਣਵੱਤਾ ਵਿੱਚ ਕਮੀ ਅਤੇ ਘੱਟ ਝਾੜ ਕਾਰਨ ਉਨ੍ਹਾਂ ਦੇ ਘਰੇਲੂ ਖਰਚੇ ਅਤੇ ਅਗਲੀ ਫ਼ਸਲ ਦੀ ਤਿਆਰੀ ’ਤੇ ਸੰਕਟ ਮੰਡਰਾ ਰਿਹਾ ਹੈ। ਹਾਲਾਂਕਿ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਨੇ ਖਰੀਦ ਏਜੰਸੀਆਂ ਨੂੰ ਸੁਚਾਰੂ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ, ਪਰ ਕਿਸਾਨ ਹਾਲੇ ਵੀ ਸਰਕਾਰ ਵੱਲੋਂ ਉਚਿਤ ਮੁਆਵਜ਼ੇ ਅਤੇ ਜਲਦ ਖਰੀਦ ਦੀ ਆਸ ਲਗਾਈ ਬੈਠੇ ਹਨ।

Advertisement

Advertisement
×