ਪੱਤਰ ਪ੍ਰੇਰਕ
ਜਲੰਧਰ, 20 ਸਤੰਬਰ
ਥਾਣਾ ਸਿਟੀ ਦੀ ਪੁਲੀਸ ਨੇ ਐਕਸ-ਰੇਟਿਡ ਵਾਇਰਲ ਵੀਡੀਓ ਮਾਮਲੇ ਨਾਲ ਜੁੜੀ ਇੱਕ ਅਣਪਛਾਤੀ ਔਰਤ ਨੂੰ ਗ੍ਰਿਫਤਾਰ ਕੀਤਾ ਹੈ।
ਵੀਡੀਓ ਵਿੱਚ ਕਥਿਤ ਤੌਰ ’ਤੇ ਇੱਕ ਰੈਸਟੋਰੈਂਟ ਚਲਾ ਰਿਹਾ ਇੱਕ ਜੋੜਾ ਸ਼ਾਮਲ ਹੈ। ਜੋੜੇ ਨੇ ਦਾਅਵਾ ਕੀਤਾ ਹੈ ਕਿ ਇਹ ਵੀਡੀਓ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਤਿਆਰ ਕੀਤਾ ਗਿਆ ਹੈ। ਪਤੀ-ਪਤਨੀ ਵੱਲੋਂ ਥਾਣਾ ਡਿਵੀਜ਼ਨ ਨੰਬਰ 4 ਨੂੰ ਦਿੱਤੀ ਸ਼ਿਕਾਇਤ ’ਤੇ ਪੁਲੀਸ ਨੇ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ’ਤੇ ਆਈਪੀਸੀ ਦੀ 384 ਅਤੇ 509 ਦੇ ਨਾਲ-ਨਾਲ ਆਈਟੀ ਐਕਟ ਦੀ 66-ਈ ਅਤੇ 66-ਡੀ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।