ਜਲੰਧਰ ’ਚ ਨੌਜਵਾਨ ਨੂੰ ਮਾਰੀ ਗੋਲੀ

ਇੱਕ ਨੌਜਵਾਨ ਗ੍ਰਿਫ਼ਤਾਰ; 6 ਵਿਰੁੱਧ ਕੇਸ ਦਰਜ

ਜਲੰਧਰ ’ਚ ਨੌਜਵਾਨ ਨੂੰ ਮਾਰੀ ਗੋਲੀ

ਜ਼ਖ਼ਮੀ ਨਿਤਿਨ ਅਰੋਡ਼ਾ

ਪਾਲ ਸਿੰਘ ਨੌਲੀ
ਜਲੰਧਰ,5 ਜੁਲਾਈ

ਲੌਕਡਾਊਨ ਦੌਰਾਨ ਹੀ ਜਲੰਧਰ ਵਿੱਚ ਲੰਘੀ ਰਾਤ ਗੋਲੀ ਚੱਲਣ ਦੀ ਵਾਪਰੀ ਘਟਨਾ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।ਇਸ ਗੋਲੀ ਕਾਂਡ ਵਿੱਚ ਜ਼ਖਮੀ ਹੋਏ ਨੌਜਵਾਨ ਨੂੰ ਲੁਧਿਆਣੇ ਰੈਫ਼ਰ ਕਰ ਦਿੱਤਾ ਗਿਆ ਹੈ। ਪੀੜਤ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਨੌਜਵਾਨ ਵੱਲੋ ਦੱਸੀ ਕਹਾਣੀ ਨੂੰ ਗਲਤ ਦੱਸਦਿਆਂ ਇਸ ਨੂੰ ਅਪਰਾਧੀਆਂ ਵਿੱਚ ਵਪਾਰੀ ਘਟਨਾਂ ਦੱਸਿਅਾ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਨਿਤਿਨ ਅਰੋੜਾ ਨਾਂ ਦਾ ਨੌਜਵਾਨ ਨਕੋਦਰ ਰੋਡ ਨੇੜੇ ਲਵਲੀ ਟਿੰਬਰ ਹਾਊਸ ਵਿਖੇ ਗੋਲੀ ਲੱਗਣ ਕਰਕੇ ਜਖ਼ਮੀ ਹੋ ਗਿਆ ਹੈ। ਉਨਾਂ ਦੱਸਿਆ ਕਿ ਪੁਲਿਸ ਤੁਰੰਤ ਮੌਕੇ `ਤੇ ਪਹੁੰਚੀ ਤੇ ਨੌਜਵਾਨ ਵਲੋਂ ਪੁਲੀਸ ਨੂੰ ਇਹ ਕਹਿ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਉਸ ’ਤੇ ਹਮਲਾ ਉਸ ਦੇ ਵਿਰੋਧੀ ਗਰੁੱਪ ਵਲੋਂ ਕੀਤਾ ਗਿਆ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਕੇਸ ਦੀ ਬਾਰੀਕੀ ਨਾਲ ਜਾਂਚ ਕਰਨ ’ਤੇ ਪੁਲੀਸ ਨੇ ਰਜਤ ਗੰਗੋਤਰਾ ਨਾਂਅ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਜੋ ਗੋਲੀ ਚੱਲਣ ਦੀ ਇਸ ਘਟਨਾ ਵਿੱਚ ਨਿਤਿਨ ਅਰੋੜਾ ਨਾਲ ਸੀ। ਸ੍ਰੀ ਭੁੱਲਰ ਨੇ ਦੱਸਿਆ ਕਿ ਜੁਰਮ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਇਨਾਂ ਵਿਚਕਾਰ ਤਿੱਖੀ ਬਹਿਸ ਹੋਈ ਜਿਸ ’ਤੇ ਰਜਤ ਗੰਗੋਤਰਾ ਨੇ ਆਕਸ਼ਦੀਪ ਨੂੰ ਨਿਤਿਨ ਅਰੋੜਾ `ਤੇ ਗੋਲੀ ਚਲਾਉਣ ਲਈ ਉਕਸਾਇਆ।ਸ੍ਰੀ ਭੁੱਲਰ ਨੇ ਦੱਸਿਆ ਕਿ 6 ਜਣਿਆਂ ਵਿਰੁੱਧ ਆਈਪੀਸੀ ਦੀਆਂ ਧਾਰਵਾਂ 307, 160, 148,149 ਅਤੇ 120-ਬੀ, ਅਸਲ੍ਹਾ ਐਕਟ ਅਤੇ ਐਪੀਡੈਮਿਕ ਡੀਸੀਜ ਐਕਟ ਦੀ ਧਾਰਾ 3 ਅਧੀਨ ਰਜਤ ਗੰਗੋਤਰਾ, ਅਕਾਸ਼ਦੀਪ ਅਤੇ ਨਿਤਿਨ ਅਰੋੜਾ `ਤੇ ਤਿੰਨ ਹੋਰਨਾਂ ਸਮੇਤ ਅਨੇਕਾਂ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All