DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਇਜ਼ਰਾਈਲ ਨੂੰ ਹਥਿਆਰਾਂ ਦੀ ਬਰਾਮਦ ਰੋਕਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ

ਨਵੀਂ ਦਿੱਲੀ, 4 ਸਤੰਬਰ ਸੁਪਰੀਮ ਕੋਰਟ ’ਚ ਜਨਤਕ ਪਟੀਸ਼ਨ ਦਾਇਰ ਕਰਕੇ ਕੇਂਦਰ ਨੂੰ ਇਹ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ ਕਿ ਉਹ ਇਜ਼ਰਾਈਲ ਨੂੰ ਹਥਿਆਰ ਤੇ ਹੋਰ ਫੌਜੀ ਸਾਜ਼ੋ-ਸਾਮਾਨ ਬਰਾਮਦ ਕਰਨ ਵਾਲੀਆਂ ਭਾਰਤੀ ਕੰਪਨੀਆਂ ਦਾ ਲਾਇਸੈਂਸ ਰੱਦ ਕਰੇ ਤੇ...

  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 4 ਸਤੰਬਰ

ਸੁਪਰੀਮ ਕੋਰਟ ’ਚ ਜਨਤਕ ਪਟੀਸ਼ਨ ਦਾਇਰ ਕਰਕੇ ਕੇਂਦਰ ਨੂੰ ਇਹ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ ਕਿ ਉਹ ਇਜ਼ਰਾਈਲ ਨੂੰ ਹਥਿਆਰ ਤੇ ਹੋਰ ਫੌਜੀ ਸਾਜ਼ੋ-ਸਾਮਾਨ ਬਰਾਮਦ ਕਰਨ ਵਾਲੀਆਂ ਭਾਰਤੀ ਕੰਪਨੀਆਂ ਦਾ ਲਾਇਸੈਂਸ ਰੱਦ ਕਰੇ ਤੇ ਨਵੇਂ ਲਾਇਸੈਂਸ ਨਾ ਦੇਵੇ। ਵਕੀਲ ਪ੍ਰਸ਼ਾਂਤ ਭੂਸ਼ਨ ਰਾਹੀਂ ਦਾਇਰ ਜਨਤਕ ਪਟੀਸ਼ਨ ’ਚ ਰੱਖਿਆ ਮੰਤਰਾਲੇ ਨੂੰ ਧਿਰ ਬਣਾਇਆ ਗਿਆ ਹੈ ਅਤੇ ਕਿਹਾ ਗਿਆ ਹੈ ਕਿ ‘ਭਾਰਤ ਵੱਖ ਵੱਖ ਕੌਮਾਂਤਰੀ ਕਾਨੂੰਨਾਂ ਤੇ ਸੰਧੀਆਂ ਤਹਿਤ ਬੱਝਾ ਹੋਇਆ ਹੈ, ਜੋ ਭਾਰਤ ਨੂੰ ਜੰਗੀ ਅਪਰਾਧ ਦੇ ਦੋਸ਼ੀ ਮੁਲਕਾਂ ਨੂੰ ਫੌਜੀ ਹਥਿਆਰ ਨਾ ਦੇਣ ਲਈ ਪਾਬੰਦ ਕਰਦੇ ਹਨ ਕਿਉਂਕਿ ਕਿਸੇ ਵੀ ਬਰਾਮਦ ਦੀ ਵਰਤੋਂ ਕੌਮਾਂਤਰੀ ਮਨੁੱਖੀ ਅਧਿਕਾਰ ਕਾਨੂੰਨ ਦੀ ਗੰਭੀਰ ਉਲੰਘਣਾ ਲਈ ਕੀਤੀ ਜਾ ਸਕਦੀ ਹੈ।’ ਇਹ ਪਟੀਸ਼ਨ 11 ਜਣਿਆਂ ਨੇ ਦਾਇਰ ਕੀਤੀ ਹੈ, ਜਿਨ੍ਹਾਂ ’ਚ ਨੋਇਡਾ ਵਾਸੀ ਅਸ਼ੋਕ ਕੁਮਾਰ ਸ਼ਰਮਾ ਵੀ ਸ਼ਾਮਲ ਹੈ। -ਪੀਟੀਆਈ

Advertisement

Advertisement
Advertisement
×