DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਪ੍ਰਦਰਸ਼ਨ

ਦਿੱਲੀ ਪੁਲੀਸ ਨੇ ‘ਆਪ’ ਕਾਰਕੁਨ ਹਿਰਾਸਤ ’ਚ ਲਏ
  • fb
  • twitter
  • whatsapp
  • whatsapp
featured-img featured-img
ਨਵੀਂ ਦਿੱਲੀ ਦੇ ਆਈਟੀਓ ’ਚ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਵਰਕਰ। -ਫੋਟੋ: ਦਿਓਲ
Advertisement

ਪੱਤਰ ਪ੍ਰੇਰਕ

ਨਵੀਂ ਦਿੱਲੀ, 24 ਅਪਰੈਲ

Advertisement

ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਡਾਕਟਰਾਂ ਦੇ ਵਿੰਗ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ 23 ਦਿਨਾਂ ਤੱਕ ਇਨਸੁਲਿਨ ਨਾ ਦੇਣ ਵਿਰੁੱਧ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪੂਰਬੀ ਦਿੱਲੀ ਲੋਕ ਸਭਾ ਸੀਟ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਅਤੇ ‘ਆਪ’ ਦੇ ਸੀਨੀਅਰ ਆਗੂ ਕੁਲਦੀਪ ਕੁਮਾਰ ਨੇ ਕੀਤੀ। ਦਿੱਲੀ ਪੁਲੀਸ ਵੱਲੋਂ ਕਾਰਕੁਨਾਂ ਨੂੰ ਭਾਜਪਾ ਹੈੱਡਕੁਆਰਟਰ ਵੱਲ ਵਧਣ ਨਹੀਂ ਦਿੱਤਾ ਗਿਆ ਤੇ ਰਾਹ ਵਿੱਚ ਹੀ ਡੱਕ ਲਿਆ ਗਿਆ। ਕੁਝ ਕਾਰਕੁਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਤੇ ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ।

ਇਸ ਦੌਰਾਨ ‘ਆਪ’ ਦੇ ਡਾਕਟਰ ਵਿੰਗ ਨੇ ਭਾਜਪਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਲੋਕਾਂ ਨੂੰ ‘ਜੇਲ੍ਹ ਕਾ ਜਵਾਬ ਵੋਟ ਸੇ’ ਮੁਹਿੰਮ ਸਬੰਧੀ ਜਾਗਰੂਕ ਕੀਤਾ। ਕੁਲਦੀਪ ਕੁਮਾਰ ਨੇ ਕਿਹਾ ਕਿ ਭਾਜਪਾ ਨਿਰਪੱਖ ਚੋਣਾਂ ਤੋਂ ਭੱਜ ਰਹੀ ਹੈ। ਇਸੇ ਲਈ ਉਸ ਨੇ ਦਿੱਲੀ ਦੇ ਬੇਟੇ ਅਰਵਿੰਦ ਕੇਜਰੀਵਾਲ ਨੂੰ ਬਿਨਾਂ ਕਿਸੇ ਸਬੂਤ ਅਤੇ ਵਸੂਲੀ ਦੇ ਜੇਲ੍ਹ ਵਿੱਚ ਰੱਖਿਆ ਹੋਇਆ ਹੈ ਅਤੇ ਉਸ ਉੱਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਭਾਜਪਾ ਦੇ ਇਸ ਜ਼ੁਲਮ ਦਾ ਦਿੱਲੀ ਦੇ ਲੋਕ ਆਪਣੀਆਂ ਵੋਟਾਂ ਨਾਲ ਜਵਾਬ ਦੇਣਗੇ। ਪੂਰਬੀ ਦਿੱਲੀ ਤੋਂ ਇੰਡੀਆ ਗੱਠਜੋੜ ਦੇ ਉਮੀਦਵਾਰ ਅਤੇ ‘ਆਪ’ ਦੇ ਸੀਨੀਅਰ ਆਗੂ ਕੁਲਦੀਪ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਹਨ। ਦਿੱਲੀ ਦੀਆਂ ਭੈਣਾਂ ਨੂੰ ਮੁਫਤ ਬੱਸ ਸਫਰ ਦੀ ਸਹੂਲਤ ਦਿੱਤੀ, ਲੋਕਾਂ ਨੂੰ 24 ਘੰਟੇ ਮੁਫਤ ਬਿਜਲੀ ਅਤੇ ਪਾਣੀ ਦਿੱਤਾ, ਸਰਕਾਰੀ ਸਕੂਲ ਅਤੇ ਹਸਪਤਾਲ ਸ਼ਾਨਦਾਰ ਬਣਾਏ ਪਰ ਇੰਨਾ ਕੰਮ ਕਰਨ ਵਾਲੇ ਮੁੱਖ ਮੰਤਰੀ ਨੂੰ ਭਾਜਪਾ ਨੇ ਇੱਕ ਸਾਜ਼ਿਸ਼ ਰਾਹੀਂ ਜੇਲ੍ਹ ਵਿੱਚ ਡੱਕ ਦਿੱਤਾ ਹੈ। ਇਸ ਦਾ ਜਵਾਬ ਦਿੱਲੀ ਦੇ ਲੋਕ ਆਪਣੀਆਂ ਵੋਟਾਂ ਨਾਲ ਦੇਣ ਲਈ ਤਿਆਰ ਹਨ। ਦਿੱਲੀ ਦੇ ਲੋਕ ਇਸ ਮੁਹਿੰਮ ਨੂੰ ਸੜਕਾਂ ’ਤੇ ਉਤਾਰ ਰਹੇ ਹਨ ਅਤੇ ਵੋਟਰਾਂ ਨੂੰ ਜਾਗਰੂਕ ਕਰ ਰਹੇ ਹਨ ਕਿ ਕਿਸ ਤਰ੍ਹਾਂ ਭਾਜਪਾ ਨੇ ਸਭ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝੂਠੇ ਦੋਸ਼ਾਂ ਵਿੱਚ ਫਸਾਇਆ ਸੀ। ਹੁਣ ਉਨ੍ਹਾਂ ਨੂੰ ਜੇਲ੍ਹ ਵਿੱਚ ਵੀ ਤਸੀਹੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ ਸਾਹਮਣੇ ਇਹ ਗੱਲ ਆ ਚੁੱਕੀ ਹੈ ਕਿ ਭਾਜਪਾ ਉਨ੍ਹਾਂ ਨੂੰ ਜੇਲ੍ਹ ਦੇ ਅੰਦਰ ਕਤਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦਾ ਜਵਾਬ ਦਿੱਲੀ ਦੇ ਲੋਕ ਆਪਣੀਆਂ ਵੋਟਾਂ ਨਾਲ ਦੇਣਗੇ। ਭਾਜਪਾ ਦੱਸੇ ਜੇਲ੍ਹ ’ਚ ਇਕ ਮੁੱਖ ਮੰਤਰੀ ਦੀ ਸਿਹਤ ਨਾਲ ਖਿਲਵਾੜ ਕਿਉਂ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ 23 ਦਿਨਾਂ ਤੱਕ ਇਨਸੁਲਿਨ ਕਿਉਂ ਨਹੀਂ ਦਿੱਤੀ ਗਈ ? ਆਖ਼ਿਰ ਦਿੱਲੀ ਦੇ ਬੇਟੇ ਅਰਵਿੰਦ ਕੇਜਰੀਵਾਲ ਨੂੰ ਬਿਨਾਂ ਕਿਸੇ ਸਬੂਤ ਅਤੇ ਰਿਕਵਰੀ ਦੇ ਜੇਲ੍ਹ ਵਿਚ ਕਿਉਂ ਰੱਖਿਆ ਗਿਆ ਹੈ ? ਭਾਜਪਾ ਨਿਰਪੱਖ ਚੋਣਾਂ ਤੋਂ ਭੱਜ ਰਹੀ ਹੈ। ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਕੇ ਦਿੱਲੀ ਦੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।

Advertisement
×