DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰਧਾਨ ਮੰਤਰੀ ਦੀ ਆਵਾਜ਼ ਦਬਾਉਣ ਦੀ ਕੀਤੀ ਗਈ ਸੀ ਕੋਸ਼ਿਸ਼: ਮੋਦੀ

ਅਗਲੇ ਪੰਜ ਸਾਲ ਸਾਰਿਆਂ ਨੂੰ ਦੇਸ਼ ਲਈ ਰਲ ਕੇ ਕੰਮ ਕਰਨ ਦਾ ਦਿੱਤਾ ਸੱਦਾ
  • fb
  • twitter
  • whatsapp
  • whatsapp
featured-img featured-img
ਸੰਸਦ ਦੇ ਮੌਨਸੂਨ ਇਜਲਾਸ ਤੋਂ ਪਹਿਲਾਂ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਮੁਕੇਸ਼ ਅਗਰਵਾਲ
Advertisement

ਨਵੀਂ ਦਿੱਲੀ, 22 ਜੁਲਾਈ

ਸੰਸਦ ਕਿਸੇ ‘ਦਲ’ ਨਹੀਂ ਸਗੋਂ ‘ਦੇਸ਼’ ਲਈ ਹੋਣ ਦਾ ਦਾਅਵਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਰੋਧੀ ਧਿਰ ’ਤੇ ਹਮਲਾ ਕੀਤਾ ਅਤੇ ਕਿਹਾ ਕਿ ਕੁਝ ਪਾਰਟੀਆਂ ਨਾਂਹ-ਪੱਖੀ ਸਿਆਸਤ ਕਰ ਰਹੀਆਂ ਹਨ ਅਤੇ ਉਨ੍ਹਾਂ ਆਪਣੀਆਂ ਸਿਆਸੀ ਨਾਕਾਮੀਆਂ ਛੁਪਾਉਣ ਲਈ ਸੰਸਦ ਦੀ ਦੁਰਵਰਤੋਂ ਕੀਤੀ ਹੈ। ਸੰਸਦ ਦੇ ਇਜਲਾਸ ਦੀ ਸ਼ੁਰੂਆਤ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਮੰਗਲਵਾਰ ਨੂੰ ਪੇਸ਼ ਕੀਤੇ ਜਾਣ ਵਾਲੇ ਕੇਂਦਰੀ ਬਜਟ ਨਾਲ ਦੇਸ਼ ਦੇ ਅਗਲੇ ਪੰਜ ਸਾਲ ਦੇ ਸਫ਼ਰ ਦੀ ਦਿਸ਼ਾ ਤੈਅ ਹੋਵੇਗੀ ਅਤੇ ਇਹ 2047 ’ਚ ਵਿਕਸਿਤ ਭਾਰਤ ਦਾ ਸੁਪਨਾ ਪੂਰਾ ਕਰਨ ਦੀ ਨੀਂਹ ਰੱਖੇਗਾ।

Advertisement

ਮੋਦੀ ਨੇ ਕਿਹਾ ਕਿ ਲੋਕਾਂ ਨੇ ਲੋਕ ਸਭਾ ਚੋਣਾਂ ’ਚ ਆਪਣਾ ਫ਼ੈਸਲਾ ਦੇ ਦਿੱਤਾ ਹੈ ਅਤੇ ਹੁਣ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਗਲੇ ਪੰਜ ਸਾਲ ਦੇਸ਼ ਲਈ ਇਕੱਠੇ ਮਿਲ ਕੇ ਲੜਨਾ ਚਾਹੀਦਾ ਹੈ। ‘ਜਨਵਰੀ 2029 ’ਚ ਜਦੋਂ ਚੋਣ ਵਰ੍ਹਾ ਹੋਵੇਗਾ ਤਾਂ ਤੁਸੀ ਸੰਸਦ ਦੀ ਵਰਤੋਂ ਕਰਕੇ ਚੋਣ ਮੈਦਾਨ ’ਚ ਜਾ ਸਕਦੇ ਹੋ। ਤੁਸੀਂ ਉਨ੍ਹਾਂ ਛੇ ਮਹੀਨਿਆਂ ’ਚ ਸਿਆਸਤ ਖੇਡ ਸਕਦੇ ਹੋ ਪਰ ਉਸ ਸਮੇਂ ਤੱਕ ਗਰੀਬਾਂ, ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਦੇ ਸ਼ਕਤੀਕਰਨ ਲਈ ਕੰਮ ਕਰੋ।’ ਮੋਦੀ ਨੇ ਕਿਹਾ ਕਿ ਲੋਕ ਸਭਾ ਦੇ ਪਹਿਲੇ ਇਜਲਾਸ ਦੌਰਾਨ ਤੁਸੀਂ ਦੇਖਿਆ ਹੋਵੇਗਾ ਕਿ ਸਰਕਾਰ ਦੀ ਆਵਾਜ਼ ਘੁੱਟਣ ਲਈ ਗ਼ੈਰਜਮਹੂਰੀ ਕੋਸ਼ਿਸ਼ ਕੀਤੀ ਗਈ ਸੀ ਜਿਸ ਨੂੰ 140 ਕਰੋੜ ਭਾਰਤੀਆਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਰੀਬ ਢਾਈ ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਅਜਿਹੀਆਂ ਗੱਲਾਂ ਲਈ ਸੰਸਦੀ ਮਰਿਆਦਾ ’ਚ ਕੋਈ ਥਾਂ ਨਹੀਂ ਹੈ। ਉਨ੍ਹਾਂ ਆਸ ਜਤਾਈ ਕਿ ਸਾਰੇ ਸੰਸਦ ਮੈਂਬਰ ਚਰਚਾ ’ਚ ਆਪਣਾ ਯੋਗਦਾਨ ਪਾਉਣਗੇ। -ਪੀਟੀਆਈ

ਮੋਦੀ ਨੇ 10 ਸਾਲਾਂ ਤੱਕ ਦੇਸ਼ ਦੀ ਆਵਾਜ਼ ਦਬਾਈ: ਕਾਂਗਰਸ

ਨਵੀਂ ਦਿੱਲੀ: ਕਾਂਗਰਸ ਨੇ ਵਿਰੋਧੀ ਧਿਰ ਦੀ ਆਲੋਚਨਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਪਲਟਵਾਰ ਕਰਦਿਆਂ ਦੋਸ਼ ਲਾਇਆ ਕਿ ਉਨ੍ਹਾਂ 10 ਸਾਲਾਂ ਤੱਕ ਦੇਸ਼ ਦੀ ਆਵਾਜ਼ ਦਬਾ ਕੇ ਰੱਖੀ ਹੋਈ ਸੀ ਜਿਸ ਲਈ ਲੋਕਾਂ ਨੇ ਲੋਕ ਸਭਾ ਚੋਣਾਂ ’ਚ ਉਨ੍ਹਾਂ ਨੂੰ ‘ਸਜ਼ਾ’ ਦਿੱਤੀ ਹੈ। ਕਾਂਗਰਸ ਦੇ ਮੀਡੀਆ ਅਤੇ ਪ੍ਰਚਾਰ ਵਿਭਾਗ ਦੇ ਮੁਖੀ ਪਵਨ ਖੇੜਾ ਨੇ ਕਿਹਾ ਕਿ ਜਦੋਂ ਵਿਰੋਧੀ ਧਿਰ ਨੇ ਆਵਾਜ਼ ਚੁੱਕੀ ਤਾਂ ਅੱਜ ਪ੍ਰਧਾਨ ਮੰਤਰੀ ਬਹੁਤ ਕਮਜ਼ੋਰ ਨਜ਼ਰ ਆਏ ਅਤੇ ਰੋਂਦੇ ਹੋਏ ਦਿਖਾਈ ਦਿੱਤੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ’ਤੇ ਟਿੱਪਣੀ ਜਾਇਜ਼ ਨਹੀਂ ਸੀ ਜੋ ਉੱਚੇ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਸੋਭਾ ਨਹੀਂ ਦਿੰਦੀ ਹੈ। ਕਾਂਗਰਸ ਆਗੂ ਨੇ ਕਿਹਾ ਕਿ ਉਹ ਆਪਣੇ ਕਾਰਜਕਾਲ ਨੂੰ ਮੋਦੀ ਸਰਕਾਰ ਦਾ ਨਾਮ ਨਾ ਦੇਣ ਅਤੇ ਜਮਹੂਰੀ ਹੋਣ ਦਾ ਸਬੂਤ ਦੇਣ। -ਪੀਟੀਆਈ

Advertisement
×