ਪਿਛਲੇ ਸਾਲ ਪੁਣਛ ’ਚ ਫ਼ੌਜ ਦੇ ਕਾਫਲੇ ’ਤੇ ਹੋਏ ਅਤਿਵਾਦੀ ਹਮਲੇ ਦੀ ਜਾਂਚ ਕਰੇਗੀ ਐੱਨਆਈਏ
ਨਵੀਂ ਦਿੱਲੀ: ਕੌਮੀ ਜਾਂਚ ਏਜੰਸੀ (ਐੱਨਆਈਏ) ਪਿਛਲੇ ਸਾਲ ਜੰਮੂ ਕਸ਼ਮੀਰ ਦੇ ਪੁਣਛ ’ਚ ਫ਼ੌਜ ਦੇ ਕਾਫਲੇ ’ਤੇ ਹੋਏ ਅਤਿਵਾਦੀ ਹਮਲੇ ਦੀ ਜਾਂਚ ਕਰੇਗੀ। ਇਸ ਹਮਲੇ ਵਿੱਚ ਪੰਜ ਜਵਾਨ ਸ਼ਹੀਦ ਹੋ ਗਏ ਸਨ। ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ...
Advertisement
ਨਵੀਂ ਦਿੱਲੀ:
ਕੌਮੀ ਜਾਂਚ ਏਜੰਸੀ (ਐੱਨਆਈਏ) ਪਿਛਲੇ ਸਾਲ ਜੰਮੂ ਕਸ਼ਮੀਰ ਦੇ ਪੁਣਛ ’ਚ ਫ਼ੌਜ ਦੇ ਕਾਫਲੇ ’ਤੇ ਹੋਏ ਅਤਿਵਾਦੀ ਹਮਲੇ ਦੀ ਜਾਂਚ ਕਰੇਗੀ। ਇਸ ਹਮਲੇ ਵਿੱਚ ਪੰਜ ਜਵਾਨ ਸ਼ਹੀਦ ਹੋ ਗਏ ਸਨ। ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਕੇਸ ਵੀ ਦਰਜ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪਾਕਿਸਤਾਨ ਸਥਿਤ ਅਤਿਵਾਦੀਆਂ ਦੀ ਸ਼ਮੂਲੀਅਤ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਐੱਨਆਈਏ ਵੱਲੋਂ ਹਾਲ ਹੀ ਵਿੱਚ ਜੰਮੂ ਕਸ਼ਮੀਰ ਵਿੱਚ ਹੋਏ ਦਹਿਸ਼ਤੀ ਹਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 20 ਅਪਰੈਲ 2023 ਨੂੰ ਪੁਣਛ ਜ਼ਿਲ੍ਹੇ ’ਚ ਅਤਿਵਾਦੀ ਹਮਲੇ ਤੋਂ ਬਾਅਦ ਵਾਹਨ ਨੂੰ ਅੱਗ ਲੱਗਣ ਕਾਰਨ ਫ਼ੌਜ ਦੇ ਪੰਜ ਜਵਾਨਾਂ ਦੀ ਮੌਤ ਹੋ ਗਈ ਸੀ ਅਤੇ ਇਕ ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਸੀ। ਫੌਜ ਨੇ ਕਿਹਾ ਸੀ ਕਿ ਜਵਾਨਾਂ ਨੂੰ ਲੈ ਕੇ ਜਾ ਰਹੇ ਵਾਹਨ ’ਤੇ ਦਹਿਸ਼ਤਗਰਤਾਂ ਨੇ ਗੋਲੀਬਾਰੀ ਕੀਤੀ ਜਿਸ ਕਾਰਨ ਵਾਹਨ ਨੂੰ ਅੱਗ ਲੱਗ ਗਈ। -ਪੀਟੀਆਈ
Advertisement
Advertisement
×