ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਰਹੱਦੀ ਪਿੰਡਾਂ ਨੂੰ ਭਾਜਪਾ ਦਾ ਗੜ੍ਹ ਬਣਾਇਆ ਜਾਵੇ: ਮੋਦੀ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਕੀਤਾ ਸੰਬੋਧਨ
ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਢਾ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 2 ਸਤੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਨ੍ਹਾਂ ’ਚੋਂ ਕੁੱਝ ਪਾਰਟੀਆਂ ਅਜਿਹੀਆਂ ਉਦਾਹਰਣਾਂ ਹਨ ਕਿ ਜਦੋਂ ਸਿਆਸੀ ਜਥੇਬੰਦੀਆਂ ਅੰਦਰੂਨੀ ਲੋਕਤੰਤਰ ਦੀ ਪਾਲਣਾ ਨਹੀਂ ਕਰਦੀਆਂ, ਤਾਂ ਕੀ ਹੁੰਦਾ ਹੈ। ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਜਦੋਂ ਭਾਜਪਾ ਇਸ ਮੁਹਿੰਮ ਰਾਹੀਂ ਖੁਦ ਨੂੰ ਹੋਰ ਮਜ਼ਬੂਤ ਕਰੇਗੀ ਤਾਂ ਵਿਧਾਨ ਸਭਾਵਾਂ ਅਤੇ ਲੋਕ ਸਭਾ ਵਿੱਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਹੋਵੇਗਾ। ਉਨ੍ਹਾਂ ਭਾਜਪਾ ਮੈਂਬਰਾਂ ਨੂੰ ਰਚਨਾਤਮਕ ਤਰੀਕੇ ਨਾਲ ਸੋਚਣ ਅਤੇ ਸਰਹੱਦੀ ਪਿੰਡਾਂ ਨੂੰ ਪਾਰਟੀ ਦਾ ਗੜ੍ਹ ਬਣਾਉਣ ਲਈ ਕਿਹਾ।

Advertisement

ਹਰ ਛੇ ਸਾਲ ਬਾਅਦ ਚਲਾਈ ਜਾਣ ਵਾਲੀ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦੌਰਾਨ ਮੌਜੂਦਾ ਮੈਂਬਰਾਂ ਦੀ ਮੈਂਬਰਸ਼ਿਪ ਨਵਿਆਈ ਜਾਂਦੀ ਹੈ ਅਤੇ ਨਵੇਂ ਮੈਂਬਰਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾਂਦਾ ਹੈ। ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੋਦੀ ਨੂੰ ਪਹਿਲੇ ਮੈਂਬਰ ਵਜੋਂ ਨਾਮਜ਼ਦ ਕੀਤਾ। ਸ੍ਰੀ ਮੋਦੀ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ 10 ਸਾਲ ਪਹਿਲਾਂ ਹੋਏ ਘੁਟਾਲਿਆਂ ਦੀਆਂ ਸੁਰਖੀਆਂ ਬਾਰੇ ਨਹੀਂ ਪਤਾ। ਉਨ੍ਹਾਂ ਪਾਰਟੀ ਆਗੂਆਂ ਨੂੰ ਮੈਂਬਰਸ਼ਿਪ ਮੁਹਿੰਮ ਤਹਿਤ 18 ਤੋਂ 25 ਸਾਲ ਦੇ ਉਮਰ ਵਰਗ ’ਤੇ ਧਿਆਨ ਦੇਣ ਲਈ ਕਿਹਾ। ਉਨ੍ਹਾਂ ਲੋਕ ਸਭਾ ਵਿੱਚ ਦੋ ਸੰਸਦ ਮੈਂਬਰਾਂ ਵਾਲੀ ਪਾਰਟੀ ਵਜੋਂ ਸ਼ੁਰੂਆਤ ਕਰਨ ਵਾਲੀ ਭਾਜਪਾ ਦੇ ਉਭਾਰ ਦਾ ਸਿਹਰਾ ਪਾਰਟੀ ਦੀ ਵਿਚਾਰਧਾਰਾ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਗਿਣਤੀ ਬਾਰੇ ਨਹੀਂ ਸਗੋਂ ਇਹ ਵਿਚਾਰਧਾਰਕ ਅਤੇ ਭਾਵਨਾਤਮਕ ਮੁਹਿੰਮ ਹੈ।

ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਮੁੜ ‘ਭਾਰਤ ਵਿਜੈ’ ਅਤੇ ‘ਭਾਜਪਾ ਵਿਜੈ’ ਮੁਹਿੰਮ ਦੀ ਸ਼ੁਰੂਆਤ ਕਰੇਗੀ। ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਮੌਕੇ ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪਾਰਟੀ ਨੂੰ ਮੁੜ ਸੁਰਜੀਤ ਕਰੇਗੀ। -ਪੀਟੀਆਈ

ਮੋਦੀ ਨੇ ਸਿਆਸਤ ਵਿੱਚ ਭਰੋਸੇਯੋਗਤਾ ਦਾ ਸੰਕਟ ਖ਼ਤਮ ਕੀਤਾ: ਰਾਜਨਾਥ ਸਿੰਘ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦੌਰਾਨ ਸੰਬੋਧਨ ਕਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਆਸਤ ਵਿੱਚ ਭਰੋਸੇਯੋਗਤਾ ਦੇ ਸੰਕਟ ਨੂੰ ਖਤਮ ਕਰ ਦਿੱਤਾ ਹੈ। ਹੁਣ ਭਾਜਪਾ ਨੂੰ ਸਭ ਤੋਂ ਭਰੋਸੇਮੰਦ ਪਾਰਟੀ ਵਜੋਂ ਦੇਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਲਗਾਤਾਰ ਆਪਣੀ ਵਿਚਾਰਧਾਰਾ ਦਾ ਪਾਲਣ ਕੀਤਾ ਹੈ ਅਤੇ ਸਮਾਜ ਦੇ ਨਿਰਮਾਣ ਲਈ ਕੰਮ ਕੀਤਾ ਹੈ। ਪਾਰਟੀ ਪ੍ਰਧਾਨ ਜੇਪੀ ਨੱਢਾ ਨੇ ਕਿਹਾ ਕਿ ਭਾਜਪਾ ਹੀ ਇਕ ਅਜਿਹੀ ਸਿਆਸੀ ਪਾਰਟੀ ,ਹੈ ਜੋ ਲੋਕਤੰਤਰੀ ਢੰਗ ਨਾਲ ਚਲਾਈ ਜਾਂਦੀ ਹੈ ਅਤੇ ਆਪਣੇ ਸੰਵਿਧਾਨ ਦੀ ਪਾਲਣਾ ਕਰਦੀ ਹੈ। ਵਿਰੋਧੀਆਂ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਗੁਪਤ ਤਰੀਕੇ ਨਾਲ ਕੰਮ ਨਹੀਂ ਕਰਦੀ, ਸਗੋਂ ਪਾਰਦਰਸ਼ੀ ਪ੍ਰਕਿਰਿਆ ਦਾ ਪਾਲਣ ਕਰਦੀ ਹੈ।

Advertisement
Tags :
Defense Minister Rajnath SinghPM Narendra ModiPresident JP NaddaPunjabi khabarPunjabi News