ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨੀਟ ਬੇਨੇਮੀਆਂ ਵਿਦਿਆਰਥੀਆਂ ਖ਼ਿਲਾਫ਼ ਗੁਨਾਹ: ਫਾਰੂਕ ਅਬਦੁੱਲਾ

ਸ੍ਰੀਨਗਰ, 24 ਜੂਨ ਨੈਸ਼ਨਲ ਕਾਨਫਰੰਸ (ਐੱਨਸੀ) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਨੀਟ ਪ੍ਰੀਖਿਆ-2024 ’ਚ ਹੋਈਆਂ ਕਥਿਤ ਬੇਨੇਮੀਆਂ ਨੂੰ ਵਿਦਿਆਰਥੀਆਂ ਖ਼ਿਲਾਫ਼ ਕੀਤਾ ਗਿਆ ਗੁਨਾਹ ਕਰਾਰ ਦਿੱਤਾ ਅਤੇ ਕਿਹਾ ਕਿ ਪੇਪਰ ਖਰੀਦ ਕੇ ਨਹੀ ਬਲਕਿ ਪੜ੍ਹ ਕੇ ਪ੍ਰੀਖਿਆ ਕਰਨ ਵਾਲੇ ਮੁਸ਼ਕਲਾਂ ਨਾਲ...
Advertisement

ਸ੍ਰੀਨਗਰ, 24 ਜੂਨ

ਨੈਸ਼ਨਲ ਕਾਨਫਰੰਸ (ਐੱਨਸੀ) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਨੀਟ ਪ੍ਰੀਖਿਆ-2024 ’ਚ ਹੋਈਆਂ ਕਥਿਤ ਬੇਨੇਮੀਆਂ ਨੂੰ ਵਿਦਿਆਰਥੀਆਂ ਖ਼ਿਲਾਫ਼ ਕੀਤਾ ਗਿਆ ਗੁਨਾਹ ਕਰਾਰ ਦਿੱਤਾ ਅਤੇ ਕਿਹਾ ਕਿ ਪੇਪਰ ਖਰੀਦ ਕੇ ਨਹੀ ਬਲਕਿ ਪੜ੍ਹ ਕੇ ਪ੍ਰੀਖਿਆ ਕਰਨ ਵਾਲੇ ਮੁਸ਼ਕਲਾਂ ਨਾਲ ਜੂਝ ਰਹੇ ਹਨ। ਦੱਸਣਯੋਗ ਹੈ ਕਿ ਕੌਮੀ ਟੈਸਟਿੰਗ ਏਜੰਸੀ (ਐੱਨਟੀਏ) ਨੂੰ ਨੀਟ-ਯੂਜੀ ਪ੍ਰੀਖਿਆ ’ਚ ਕਥਿਤ ਬੇਨੇਮੀਆਂ ਲਈ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਆਖਿਆ, ‘‘ਇਹ ਵਿਦਿਆਰਥੀਆਂ ਖ਼ਿਲਾਫ਼ ਕੀਤਾ ਗਿਆ ਗੁਨਾਹ ਹੈ। ਕਈਆਂ ਨੇ ਪੇਪਰ ਖ਼ਰੀਦ ਕੇ ਨਹੀਂ ਬਲਕਿ ਪੜ੍ਹਾਈ ਕਰਕੇ ਪ੍ਰੀਖਿਆ ਪਾਸ ਕੀਤੀ ਸੀ। ਹੁਣ ਉਨ੍ਹਾਂ ਨੂੰ ਫਿਰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।’’ ਉਨ੍ਹਾਂ ਇਹ ਵੀ ਆਖਿਆ ਕਿ ਜਿੱਥੇ ਉਨ੍ਹਾਂ (ਐੱਨਟੀਏ) ਨੂੰ ਲੱਗਦਾ ਹੈ ਕਿ ਕੁਝ ਗਲਤ ਹੋਇਆ ਹੈ, ਉਹ ਪ੍ਰੀਖਿਆ ਕਰਵਾ ਸਕਦੇ ਹਨ। -ਏਐੱਨਆਈ

Advertisement

Advertisement