ਦਿੱਲੀ ਦੰਗੇ: ਉਮਰ ਖ਼ਾਲਿਦ ਦੀ ਜ਼ਮਾਨਤ ਅਰਜ਼ੀ ’ਤੇ ਪੁਲੀਸ ਨੂੰ ਨੋਟਿਸ
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਫਰਵਰੀ 2020 ਦੇ ਦਿੱਲੀ ਦੰਗਿਆਂ ਵਿਚ ਕਥਿਤ ਵਡੇਰੀ ਸਾਜ਼ਿਸ਼ ਨਾਲ ਸਬੰਧਤ ਯੂਏਪੀਏ ਕੇਸ ਵਿਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਦੇ ਸਾਬਕਾ ਵਿਦਿਆਰਥੀ ਉਮਰ ਖ਼ਾਲਿਦ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਦਿੱਲੀ ਪੁਲੀਸ ਨੂੰ ਨੋਟਿਸ ਜਾਰੀ...
Advertisement
ਨਵੀਂ ਦਿੱਲੀ:
ਦਿੱਲੀ ਹਾਈ ਕੋਰਟ ਨੇ ਫਰਵਰੀ 2020 ਦੇ ਦਿੱਲੀ ਦੰਗਿਆਂ ਵਿਚ ਕਥਿਤ ਵਡੇਰੀ ਸਾਜ਼ਿਸ਼ ਨਾਲ ਸਬੰਧਤ ਯੂਏਪੀਏ ਕੇਸ ਵਿਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਦੇ ਸਾਬਕਾ ਵਿਦਿਆਰਥੀ ਉਮਰ ਖ਼ਾਲਿਦ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਦਿੱਲੀ ਪੁਲੀਸ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਸੁਰੇਸ਼ ਕੁਮਾਰ ਕੈਤ ਤੇ ਜਸਟਿਸ ਗਿਰੀਸ਼ ਕਠਪਾਲੀਆ ਦੇ ਬੈਂਚ ਨੇ ਦਿੱਲੀ ਪੁਲੀਸ ਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ ਆਖਦਿਆਂ ਜ਼ਮਾਨਤ ਅਰਜ਼ੀ ’ਤੇ ਅਗਲੀ ਸੁਣਵਾਈ 29 ਅਗਸਤ ਲਈ ਤੈਅ ਕੀਤੀ ਹੈ। ਉਸੇ ਦਿਨ ਵਿਦਿਆਰਥੀ ਕਾਰਕੁਨ ਸ਼ਰਜੀਲ ਇਮਾਮ ਸਣੇ ਕੇਸ ਦੇ ਹੋਰ ਸਹਿ-ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਵੀ ਸੁਣਵਾਈ ਕੀਤੀ ਜਾਵੇਗੀ। -ਪੀਟੀਆਈ
Advertisement
Advertisement