ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਧਰਨੇ ਦਾ ਮਾਮਲਾ: ਸੰਜੈ ਸਿੰਘ ਤੇ ਹੋਰਨਾਂ ਦੀ ਗ੍ਰਿਫ਼ਤਾਰੀ ਦੇ ਹੁਕਮ

ਸੁਲਤਾਨਪੁਰ: ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਦੀ ਇੱਕ ਅਦਾਲਤ ਨੇ ਬਿਜਲੀ ਮਾੜੀ ਸਪਲਾਈ ਖਿਲਾਫ਼ ਧਰਨੇ ਸਬੰਧੀ ਦੋ ਦਹਾਕੇ ਪੁਰਾਣੇ ਕੇਸ ’ਚ ‘ਆਪ’ ਦੇ ਸੰਸਦ ਮੈਂਬਰ ਸੰਜੈ ਸਿੰਘ ਦੇ ਪੇਸ਼ ਨਾ ਹੋਣ ’ਤੇ ਇਤਰਾਜ਼ ਜਤਾਇਆ ਤੇ ਪੁਲੀਸ ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ...
Advertisement

ਸੁਲਤਾਨਪੁਰ:

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਦੀ ਇੱਕ ਅਦਾਲਤ ਨੇ ਬਿਜਲੀ ਮਾੜੀ ਸਪਲਾਈ ਖਿਲਾਫ਼ ਧਰਨੇ ਸਬੰਧੀ ਦੋ ਦਹਾਕੇ ਪੁਰਾਣੇ ਕੇਸ ’ਚ ‘ਆਪ’ ਦੇ ਸੰਸਦ ਮੈਂਬਰ ਸੰਜੈ ਸਿੰਘ ਦੇ ਪੇਸ਼ ਨਾ ਹੋਣ ’ਤੇ ਇਤਰਾਜ਼ ਜਤਾਇਆ ਤੇ ਪੁਲੀਸ ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ 28 ਅਗਸਤ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇ।

Advertisement

ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਸਾਰੇ ਦੂਜੀ ਸਾਰੇ ਦੂਜੀ ਵਾਰ ਅਦਾਲਤ ’ਚ ਪੇਸ਼ ਹੋਣ ’ਚ ਅਸਫਲ ਰਹੇ ਹਨ। ਇਨ੍ਹਾਂ ਨੂੰ 9 ਅਗਸਤ ਨੂੰ ਐੱਮਪੀ/ਐੱਮਐੱਲਏ ਅਦਾਲਤ ’ਚ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਸੀ ਪਰ ਪੇਸ਼ ਨਾ ਹੋਣ ’ਤੇ ਲੰਘੀ 13 ਅਗਸਤ ਨੂੰ ਅਦਾਲਤ ਨੇ ਸੰਜੈ ਸਿੰਘ, ਸਪਾ ਆਗੂ ਅਨੂਪ ਸਾਂਡਾ ਅਤੇ ਚਾਰ ਹੋਰਨਾਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ ਅਤੇ ਮਾਮਲੇ ਦੀ ਸੁਣਵਾਈ ਅੱਜ ਮੰਗਲਵਾਰ ਨੂੰ ਹੋਣੀ ਸੀ। ਹਾਲਾਂਕਿ ਮੁਲਜ਼ਮ ਅੱਜ ਵੀ ਅਦਾਲਤ ’ਚ ਪੇਸ਼ ਨਹੀਂ ਹੋਏ। -ਪੀਟੀਆਈ

Advertisement
Tags :
Arrest OrderDharna CasePunjabi khabarPunjabi NewsSanjay Singh
Show comments