ਪੱਤਰ ਪ੍ਰੇਰਕ
ਮਮਦੋਟ, 29 ਅਪਰੈਲ
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਬੀ.ਐਸ.ਐਫ.ਦੀ 155 ਬਟਾਲੀਅਨ ਅਤੇ ਮਮਦੋਟ ਪੁਲੀਸ ਵੱਲੋਂ ਚਲਾਏ ਗਏ ਸਾਂਝੇ ਅਪਰੇਸ਼ਨ ਦੌਰਾਨ ਇੱਕ ਪਾਕਿਸਤਾਨੀ ਡਰੋਨ ਅਤੇ 500 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਡੀਐਸਪੀ ਫਿਰੋਜ਼ਪੁਰ ਦਿਹਾਤੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਚੌਕੀ ਦੋਨਾ ਤੇਲੂਮਲ ਦੇ ਗੇਟ ਨੰਬਰ 195 ’ਤੇ ਸਤਲੁਜ ਦਰਿਆ ਦੇ ਕਿਨਾਰਿਉਂ ਡਰੋਨ ਤੇ ਇਕ ਪੈਕੇਟ ਮਿਲਿਆ ਜਿਸ ਵਿੱਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕਿਸੇ ਵੀ ਵਿਅਕਤੀ ਦੀ ਗ੍ਰਿਫਤਾਰੀ ਨਹੀਂ ਹੋਈ। ਐਸ.ਐਚ.ਓ ਗੁਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਮਮਦੋਟ ਵਿਚ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮੌਕੇ ਕੰਪਨੀ ਕਮਾਂਡਰ ਜੀ ਐਸ ਪਾਂਡੇ ਵੀ ਮੌਜੂਦ ਸਨ।