E-Rickshaw Welfare Association: ਕੁਲਦੀਪ ਸਿੰਘ ਈ-ਰਿਕਸ਼ਾ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ
ੲੀ-ਰਿਕਸ਼ਾ ਚਾਲਕਾਂ ਦੀਆਂ ਸਮੱਸਿਆਵਾਂ ਹੱਲ ਕਰਾੳੁਣ ਦਾ ਭਰੋਸਾ ਦਿੱਤਾ
ਕੁਰੂਕਸ਼ੇਤਰ ਵਿਚ ਈ-ਰਿਕਸ਼ਾ ਵੈੱਲਫੇਅਰ ਐਸੋਸੀਏਸ਼ਨ ਰਜਿਸਟਰਡ ਦੀ ਚੋਣ ਸਰਬਸੰਮਤੀ ਨਾਲ ਹੋਈ। ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਕੁਲਦੀਪ ਸਿੰਘ ਨੂੰ ਐਸੋਸੀਏਸ਼ਨ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਪ੍ਰਧਾਨ ਚੁਣੇ ਜਾਣ ’ਤੇ ਕੁਲਦੀਪ ਸਿੰਘ ਦਾ ਈ-ਰਿਕਸ਼ਾ ਚਾਲਕਾਂ ਨੇ ਫੁੱਲਾਂ ਦਾ ਹਾਰ ਪਾ ਕੇ ਤੇ ਲੱਡੂ ਖੁਆ ਕੇ ਸੁਆਗਤ ਕੀਤਾ। ਚੋਣ ਅਧਿਕਾਰੀ ਜਤਿੰਦਰ ਯਾਦਵ ਤੇ ਦੀਪਾਂਸ਼ੂ ਗੁਪਤਾ ਨੇ ਦੱਸਿਆ ਕਿ ਪ੍ਰਧਾਨਗੀ ਦੇ ਅਹੁਦੇ ਲਈ ਤਿੰਨ ਉਮੀਦਵਾਰ ਚੋਣ ਮੈਦਾਨ ਵਿਚ ਸਨ ਜਿਨ੍ਹਾਂ ਵਿਚੋਂ ਦੋ ਉਮੀਦਵਾਰਾਂ ਸੁਰਿੰਦਰ ਕੁਮਾਰ ਤੇ ਰਮੇਸ਼ ਚੰਦਰ ਨੇ ਆਪਣੇ ਨਾਮਜ਼ਦਗੀ ਪਰਚੇ ਵਾਪਸ ਲੈ ਲਏ ਅਤੇ ਕੁਲਦੀਪ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੀਆਂ 158 ਵੋਟਾਂ ਹਨ। ਨਵ-ਨਿਯੁਕਤ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਹੈ ਕਿ ਉਹ ਈ-ਰਿਕਸ਼ਾ ਚਾਲਕਾਂ ਲਈ ਸਥਾਈ ਅੱਡਾ ਬਣਾਉਣਗੇ। ਇਸ ਲਈ ਪ੍ਰਸ਼ਾਸਨ ਤੇ ਸਬੰਧਤ ਵਿਭਾਗਾਂ ਨਾਲ ਗੱਲਬਾਤ ਕੀਤੀ ਜਾਏਗੀ।
ਉਨ੍ਹਾਂ ਕਿਹਾ ਕਿ ਈ-ਰਿਕਸ਼ਾ ਚਾਲਕਾਂ ਨੂੰ ਹਰ ਰੋਜ਼ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਨ੍ਹਾਂ ਦੇ ਹੱਲ ਲਈ ਯੂਨੀਅਨ ਮਜ਼ਬੂਤੀ ਨਾਲ ਲੜੇਗੀ।

