ਰਾਜੌਰੀ ਵਿੱਚ ਅਤਿਵਾਦੀ ਟਿਕਾਣੇ ਦਾ ਪਰਦਾਫਾਸ਼
ਰਾਜੌਰੀ/ਜੰਮੂ, 20 ਅਗਸਤ ਸੁਰੱਖਿਆ ਬਲਾਂ ਨੇ ਅੱਜ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਅਤਿਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹੇ ਦੇ ਦਰਹਾਲ ਖੇਤਰ ਵਿਚਲੇ ਸਾਗਰਾਵਤ ਜੰਗਲ ਵਿੱਚ ਪੁਲੀਸ, ਫੌਜ ਅਤੇ ਸੀਆਰਪੀਐਫ ਦੀ ਇੱਕ ਸਾਂਝੀ ਟੀਮ ਵੱਲੋਂ...
Advertisement
ਰਾਜੌਰੀ/ਜੰਮੂ, 20 ਅਗਸਤ
ਸੁਰੱਖਿਆ ਬਲਾਂ ਨੇ ਅੱਜ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਅਤਿਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹੇ ਦੇ ਦਰਹਾਲ ਖੇਤਰ ਵਿਚਲੇ ਸਾਗਰਾਵਤ ਜੰਗਲ ਵਿੱਚ ਪੁਲੀਸ, ਫੌਜ ਅਤੇ ਸੀਆਰਪੀਐਫ ਦੀ ਇੱਕ ਸਾਂਝੀ ਟੀਮ ਵੱਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਇਸ ਜਗ੍ਹਾ ਬਾਰੇ ਪਤਾ ਲੱਗਿਆ। ਉਨ੍ਹਾਂ ਦੱਸਿਆ ਕਿ ਅਤਿਵਾਦੀ ਟਿਕਾਣੇ ਤੋਂ ਰਸੋਈ ਗੈਸ, ਕੰਬਲ ਅਤੇ ਭਾਂਡਿਆਂ ਸਮੇਤ ਹੋਰ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਿਸੇ ਨੂੰ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ। -ਪੀਟੀਆਈ
Advertisement
Advertisement
×