ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲਖੀਮਪੁਰ ਖੀਰੀ ਕੇਸ: ਸੁਪਰੀਮ ਕੋਰਟ ਤੋਂ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ

ਨਵੀਂ ਦਿੱਲੀ, 22 ਜੁਲਾਈ ਸੁਪਰੀਮ ਕੋਰਟ ਨੇ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਅੱਜ ਜ਼ਮਾਨਤ ਦੇ ਦਿੱਤੀ ਅਤੇ ਉਸ ਨੂੰ ਦਿੱਲੀ ਜਾਂ ਲਖਨਊ ਵਿੱਚ ਹੀ ਰਹਿਣ ਦਾ ਨਿਰਦੇਸ਼ ਦਿੱਤਾ...
Advertisement

ਨਵੀਂ ਦਿੱਲੀ, 22 ਜੁਲਾਈ

ਸੁਪਰੀਮ ਕੋਰਟ ਨੇ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਅੱਜ ਜ਼ਮਾਨਤ ਦੇ ਦਿੱਤੀ ਅਤੇ ਉਸ ਨੂੰ ਦਿੱਲੀ ਜਾਂ ਲਖਨਊ ਵਿੱਚ ਹੀ ਰਹਿਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ’ਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ। ਪਿਛਲੇ ਸਾਲ 25 ਜਨਵਰੀ ਨੂੰ ਸਿਖਰਲੀ ਅਦਾਲਤ ਨੇ ਇਸ ‘ਮੰਦਭਾਗੀ ਤੇ ਭਿਆਨਕ ਘਟਨਾ’ ਨਾਲ ਜੁੜੇ ਮਾਮਲੇ ਵਿੱਚ ਆਸ਼ੀਸ਼ ਮਿਸ਼ਰਾ ਨੂੰ ਅੰਤ੍ਰਿਮ ਜ਼ਮਾਨਤ ਦਿੱਤੀ ਸੀ। ਜਸਟਿਸ ਸੂਰਿਆਕਾਂਤ ਤੇ ਜਸਟਿਸ ਉੱਜਲ ਭੂਯਾਨ ਨੇ ਚਾਰ ਕਿਸਾਨਾਂ ਗੁਰਵਿੰਦਰ ਸਿੰਘ, ਕਮਲਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਵਚਿੱਤਰ ਸਿੰਘ ਨੂੰ ਵੀ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਅਤੇ ਹੇਠਲੀ ਅਦਾਲਤ ਨੂੰ ਮਾਮਲੇ ਦੀ ਸੁਣਵਾਈ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਬੈਂਚ ਨੇ ਕਿਹਾ, ‘‘ਸਾਰੇ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਤ੍ਰਿਮ ਆਦੇਸ਼ ਨੂੰ ਆਖ਼ਰੀ ਆਦੇਸ਼ ਕੀਤਾ ਜਾਂਦਾ ਹੈ। ਸਾਨੂੰ ਲੱਗਦਾ ਹੈ ਕਿ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਦੀ ਲੋੜ ਹੈ।’’ -ਪੀਟੀਆਈ

Advertisement

Advertisement
Tags :
Ashish MishraLakhimpur Khiri casePunjabi Newssupreme court