ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਹਾਰਾਸ਼ਟਰ: ਸ਼ਿਵਾਜੀ ਦਾ 35 ਫੁੱਟ ਉੱਚਾ ਬੁੱਤ ਢਹਿ-ਢੇਰੀ

ਮੁੰਬਈ, 26 ਅਗਸਤ ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲ੍ਹੇ ਦੇ ਇਕ ਕਿਲ੍ਹੇ ਵਿੱਚ ਮਰਾਠਾ ਸ਼ਾਸਕ ਛਤਰਪਤੀ ਸ਼ਿਵਾਜੀ ਮਹਾਰਾਜ ਦਾ 35 ਫੁੱਟ ਉੱਚਾ ਬੁੱਤ ਅੱਜ ਢਹਿ-ਢੇਰੀ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਇਸ ਬੁੱਤ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਸੀ।...
ਪੁਰਾਣੀ ਤਸਵੀਰ।
Advertisement

ਮੁੰਬਈ, 26 ਅਗਸਤ

ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲ੍ਹੇ ਦੇ ਇਕ ਕਿਲ੍ਹੇ ਵਿੱਚ ਮਰਾਠਾ ਸ਼ਾਸਕ ਛਤਰਪਤੀ ਸ਼ਿਵਾਜੀ ਮਹਾਰਾਜ ਦਾ 35 ਫੁੱਟ ਉੱਚਾ ਬੁੱਤ ਅੱਜ ਢਹਿ-ਢੇਰੀ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਇਸ ਬੁੱਤ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਸੀ। ਅਧਿਕਾਰੀ ਨੇ ਦੱਸਿਆ ਕਿ ਬੁੱਤ ਮਾਲਵਨ ਸਥਿਤ ਰਾਜਕੋਟ ਕਿਲ੍ਹੇ ਵਿੱਚ ਬਾਅਦ ਦੁਪਹਿਰ ਕਰੀਬ 1 ਵਜੇ ਡਿੱਗਿਆ। ਉਨ੍ਹਾਂ ਦੱਸਿਆ ਕਿ ਮਾਹਿਰ ਬੁੱਤ ਦੇ ਢਹਿਣ ਦੇ ਅਸਲ ਕਾਰਨਾਂ ਦਾ ਪਤਾ ਲਾਉਣਗੇ। ਹਾਲਾਂਕਿ, ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲੰਘੇ ਦੋ-ਤਿੰਨ ਦਿਨਾਂ ’ਚ ਭਾਰੀ ਬਾਰਿਸ਼ ਹੋਈ ਹੈ ਅਤੇ ਤੇਜ਼ ਹਵਾਵਾਂ ਚੱਲੀਆਂ ਹਨ। ਪੁਲੀਸ ਸਥਿਤੀ ਦਾ ਜਾਇਜ਼ਾ ਲੈ ਰਹੀ ਹੈ। -ਪੀਟੀਆਈ

Advertisement

Advertisement
Tags :
35 feet tall statuemaharashtraPunjabi khabarPunjabi NewsShivaji Maharaj