ਮਨੀਸ਼ ਸਿਸੋਦੀਆ ਨੇ ਸੀਬੀਆਈ ਤੇ ਈਡੀ ਦੇੇ ਦਫ਼ਤਰਾਂ ’ਚ ਹਾਜ਼ਰੀ ਭਰੀ
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇਣ ਸਮੇਂ ਤੈਅ ਕੀਤੀਆਂ ਸ਼ਰਤਾਂ ਦਾ ਪਾਲਣ ਕਰਦਿਆਂ ਸਵੇਰੇ ਈਡੀ ਤੇ ਸੀਬੀਆਈ ਦੇ ਦਫ਼ਤਰਾਂ ਵਿੱਚ ਜਾ ਕੇ ਹਾਜ਼ਰੀ ਲੁਆਈ। ਸੁਪਰੀਮ ਕੋਰਟ ਦੇ ਹੁਕਮਾਂ...
Advertisement
ਨਵੀਂ ਦਿੱਲੀ (ਪੱਤਰ ਪ੍ਰੇਰਕ):
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇਣ ਸਮੇਂ ਤੈਅ ਕੀਤੀਆਂ ਸ਼ਰਤਾਂ ਦਾ ਪਾਲਣ ਕਰਦਿਆਂ ਸਵੇਰੇ ਈਡੀ ਤੇ ਸੀਬੀਆਈ ਦੇ ਦਫ਼ਤਰਾਂ ਵਿੱਚ ਜਾ ਕੇ ਹਾਜ਼ਰੀ ਲੁਆਈ। ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਮਨੀਸ਼ ਸਿਸੋਦੀਆ ਪਹਿਲਾਂ ਸੀਬੀਆਈ ਦਫ਼ਤਰ ਪਹੁੰਚੇ, ਜਿੱਥੇ ਉਹ ਜਾਂਚ ਅਧਿਕਾਰੀ ਨੂੰ ਮਿਲੇ ਤੇ ਹਾਜ਼ਰੀ ਰਜਿਸਟਰ ’ਤੇ ਦਸਤਖ਼ਤ ਕੀਤੇ। ਇਸ ਤੋਂ ਬਾਅਦ ਉਨ੍ਹਾਂ ਈਡੀ ਦਫ਼ਤਰ ਵਿੱਚ ਜਾਂਚ ਅਧਿਕਾਰੀ ਅੱਗੇ ਹਾਜ਼ਰੀ ਦਰਜ ਕਰਵਾਈ।’
Advertisement
Advertisement
×