ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਸਪਾ ਨੂੰ ਸਮਝ ਨਹੀਂ ਸਕਿਆ ਮੁਸਲਿਮ ਭਾਈਚਾਰਾ: ਮਾਇਆਵਤੀ

ਚੋਣਾਂ ਵਿੱਚ ਮਾੜੇ ਪ੍ਰਦਰਸ਼ਨ ਮਗਰੋਂ ਪਾਰਟੀ ਪ੍ਰਧਾਨ ਵੱਲੋਂ ਦਲਿਤ ਭਾਈਚਾਰੇ ਦਾ ਧੰਨਵਾਦ
Advertisement

ਲਖਨਊ, 5 ਜੂਨ

ਲੋਕ ਸਭਾ ਚੋਣਾਂ ਵਿੱਚ ਮਾੜੇ ਪ੍ਰਦਰਸ਼ਨ ਤੋਂ ਬਾਅਦ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਅੱਜ ਇੱਥੇ ਕਿਹਾ ਕਿ ਢੁਕਵੀਂ ਨੁਮਾਇੰਦਗੀ ਦੇਣ ਦੇ ਬਾਵਜੂਦ ਮੁਸਲਿਮ ਭਾਈਚਾਰਾ ਬਸਪਾ ਨੂੰ ਚੰਗੀ ਤਰ੍ਹਾਂ ਸਮਝ ਨਹੀਂ ਸਕਿਆ। ਇਸ ਲਈ ਪਾਰਟੀ ਭਵਿੱਖ ਵਿੱਚ ਬਹੁਤ ਸੋਚ-ਸਮਝ ਕੇ ਹੀ ਮੁਸਲਮਾਨਾਂ ਨੂੰ ਮੌਕਾ ਦੇਵੇਗੀ। ਮੰਗਲਵਾਰ ਨੂੰ ਐਲਾਨੇ ਗਏ ਚੋਣ ਨਤੀਜਿਆਂ ’ਚ ਮਾਇਆਵਤੀ ਦੀ ਪਾਰਟੀ ਖਾਤਾ ਵੀ ਨਹੀਂ ਖੋਲ੍ਹ ਸਕੀ। 2014 ਵਿੱਚ ਵੀ ਪਾਰਟੀ ਦਾ ਇਹੀ ਹਾਲ ਸੀ ਜਦਕਿ 2019 ਵਿੱਚ ਸਮਾਜਵਾਦੀ ਪਾਰਟੀ ਨਾਲ ਗੱਠਜੋੜ ਦੌਰਾਨ ਉਸ ਨੇ 10 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ।

Advertisement

ਮਾਇਆਵਤੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰ ਪੱਧਰ ’ਤੇ ਚੋਣ ਨਤੀਜਿਆਂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕਰੇਗੀ ਅਤੇ ਪਾਰਟੀ ਦੇ ਹਿੱਤ ਵਿੱਚ ਹਰ ਜ਼ਰੂਰੀ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਪਾਰਟੀ ਦਾ ਸਮਰਥਨ ਕਰਨ ਲਈ ਦਲਿਤ ਭਾਈਚਾਰੇ, ਖਾਸ ਕਰਕੇ ਜਾਟਵ ਸਮਾਜ ਦਾ ਧੰਨਵਾਦ ਕੀਤਾ ਪਰ ਨਾਲ ਹੀ ਮੁਸਲਮਾਨਾਂ ਪ੍ਰਤੀ ਆਪਣੀ ਨਾਰਾਜ਼ਗੀ ਵੀ ਜ਼ਾਹਰ ਕੀਤੀ। ਉਨ੍ਹਾਂ ਕਿਹਾ, ‘‘ਪਿਛਲੀਆਂ ਕਈ ਚੋਣਾਂ ਅਤੇ ਇਸ ਵਾਰ ਲੋਕ ਸਭਾ ਚੋਣਾਂ ’ਚ ਵੀ ਢੁਕਵੀਂ ਨੁਮਾਇੰਦਗੀ ਦੇਣ ਦੇ ਬਾਵਜੂਦ ਬਸਪਾ ਦਾ ਅਹਿਮ ਹਿੱਸਾ ਮੁਸਲਿਮ ਭਾਈਚਾਰਾ ਪਾਰਟੀ ਨੂੰ ਠੀਕ ਤਰ੍ਹਾਂ ਸਮਝ ਨਹੀਂ ਸਕਿਆ। -ਪੀਟੀਆਈ

Advertisement
Show comments