ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਐੱਨਆਈਏ ਵੱਲੋਂ ਕਸ਼ਮੀਰ ’ਚ ਨੌਂ ਥਾਵਾਂ ’ਤੇ ਛਾਪੇ

ਸ੍ਰੀਨਗਰ, 22 ਅਪਰੈਲ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਸੋਮਵਾਰ ਨੂੰ ਅਤਿਵਾਦੀ ਸਾਜ਼ਿਸ਼ਾਂ ਦੇ ਮਾਮਲੇ ’ਚ ਸ੍ਰੀਨਗਰ ਸਮੇਤ ਕਸ਼ਮੀਰ ਦੇ ਨੌਂ ਟਿਕਾਣਿਆਂ ’ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਇੱਥੇ ਦੱਸਿਆ ਕਿ ਇਹ ਮਾਮਲਾ ਅਤਿਵਾਦੀ ਸੰਗਠਨਾਂ ਅਤੇ ਉਨ੍ਹਾਂ ਵੱਲੋਂ ਨਵੀਆਂ ਸ਼ੁਰੂ ਕੀਤੀਆਂ ਜਥੇਬੰਦੀਆਂ...
ਸ੍ਰੀਨਗਰ ਵਿੱਚ ਕੌਮੀ ਜਾਂਚ ਏਜੰਸੀ ਦੇ ਛਾਪੇ ਦੌਰਾਨ ਇੱਕ ਘਰ ਦੇ ਬਾਹਰ ਤਾਇਨਾਤ ਸੁਰੱਖਿਆ ਬਲ ਦੇ ਜਵਾਨ। -ਫੋਟੋ: ਏਐੱਨਆਈ
Advertisement

ਸ੍ਰੀਨਗਰ, 22 ਅਪਰੈਲ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਸੋਮਵਾਰ ਨੂੰ ਅਤਿਵਾਦੀ ਸਾਜ਼ਿਸ਼ਾਂ ਦੇ ਮਾਮਲੇ ’ਚ ਸ੍ਰੀਨਗਰ ਸਮੇਤ ਕਸ਼ਮੀਰ ਦੇ ਨੌਂ ਟਿਕਾਣਿਆਂ ’ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਇੱਥੇ ਦੱਸਿਆ ਕਿ ਇਹ ਮਾਮਲਾ ਅਤਿਵਾਦੀ ਸੰਗਠਨਾਂ ਅਤੇ ਉਨ੍ਹਾਂ ਵੱਲੋਂ ਨਵੀਆਂ ਸ਼ੁਰੂ ਕੀਤੀਆਂ ਜਥੇਬੰਦੀਆਂ ਨਾਲ ਜੁੜਿਆ ਹੋਇਆ ਹੈ ਜੋ ਸਟਿੱਕੀ ਬੰਬਾਂ, ਵਿਸਫੋਟਕ ਯੰਤਰਾਂ ਅਤੇ ਛੋਟੇ ਹਥਿਆਰਾਂ ਦੀ ਵਰਤੋਂ ਕਰਕੇ ਜੰਮੂ-ਕਸ਼ਮੀਰ ਵਿੱਚ ਹਿੰਸਾ ਨੂੰ ਭੜਕਾਉਣ ਦੀਆਂ ਯੋਜਨਾਵਾਂ ’ਚ ਸ਼ੁਮਾਰ ਹਨ। ਐੱਨਆਈਏ ਦੇ ਬੁਲਾਰੇ ਨੇ ਕਿਹਾ, ‘‘ਐੱਨਆਈਏ ਨੇ ਪੂਰੇ ਕਸ਼ਮੀਰ ਵਿੱਚ ਪਾਕਿਸਤਾਨ ਆਧਾਰਤ ਪਾਬੰਦੀਸ਼ੁਦਾ ਅਤਿਵਾਦੀ ਸੰਗਠਨਾਂ ਅਤੇ ਉਨ੍ਹਾਂ ਦੀਆਂ ਸ਼ਾਖਾਵਾਂ ਨੂੰ ਸ਼ਾਮਲ ਕਰਨ ਵਾਲੇ ਜੰਮੂ-ਕਸ਼ਮੀਰ ਦੇ ਅਤਿਵਾਦੀ ਸੰਗਠਨਾਂ ਵਿਰੁੱਧ ਕਾਰਵਾਈ ਕਰਦਿਆਂ ਨੌਂ ਟਿਕਾਣਿਆਂ ’ਤੇ ਛਾਪੇ ਮਾਰੇ ਹਨ।’’

Advertisement

ਉਨ੍ਹਾਂ ਕਿਹਾ ਕਿ ਅਤਿਵਾਦੀਆਂ ਦੇ ਟਿਕਾਣਿਆਂ ਤੋਂ ਵੱਡੀ ਮਾਤਰਾ ਵਿੱਚ ਅਪਰਾਧਕ ਡੇਟਾ ਅਤੇ ਦਸਤਾਵੇਜ਼ਾਂ ਵਾਲੇ ਡਿਜੀਟਲ ਉਪਕਰਣ ਜ਼ਬਤ ਕੀਤੇ ਗਏ ਸਨ ਅਤੇ ਇਹ ਲਸ਼ਕਰ-ਏ-ਤੋਇਬਾ ਵਰਗੇ ਪਾਬੰਦੀਸ਼ੁਦਾ ਸੰਗਠਨਾਂ ਜੈਸ਼-ਏ-ਮੁਹੰਮਦ, ਹਿਜ਼ਬ-ਉਲ-ਮੁਜਾਹਿਦੀਨ, ਅਲ-ਬਦਰ ਅਤੇ ਅਲ-ਕਾਇਦਾ ਆਦਿ ਨਾਲ ਜੁੜੇ ਹੋਏ ਸਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਜਥੇਬੰਦੀਆਂ ਦੇ ਹਮਦਰਦਾਂ ਅਤੇ ਕਾਡਰਾਂ ਦੇ ਟਿਕਾਣਿਆਂ ਦੀ ਵੀ ਵਿਆਪਕ ਤਲਾਸ਼ੀ ਲਈ ਗਈ।

ਐਨਆਈਏ ਨੇ ਕਿਹਾ ਕਿ ਉਸ ਦੀਆਂ ਟੀਮਾਂ ਨੇ ਜਿਨ੍ਹਾਂ ਜਾਇਦਾਦਾਂ ’ਤੇ ਕਾਰਵਾਈ ਕੀਤੀ ਉਹ 21 ਜੂਨ, 2022 ਨੂੰ ਅਤਿਵਾਦ ਵਿਰੋਧੀ ਏਜੰਸੀ ਵੱਲੋਂ ਦਰਜ ਕੀਤੇ ਗਏ ਕੇਸ ਦੀ ਜਾਂਚ ਦਾ ਹਿੱਸਾ ਹੈ। -ਪੀਟੀਆਈ

Advertisement