ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅਗਲੇ 10 ਸਾਲਾਂ ਵਿੱਚ ਦੇਸ਼ ਭਰ ’ਚ 75,000 ਮੈਡੀਕਲ ਸੀਟਾਂ ਵਧਾਉਣ ਦੀ ਤਜਵੀਜ਼: ਸ਼ਾਹ

ਟਰੱਸਟ ਵੱਲੋਂ ਚਲਾਏ ਜਾਂਦੇ ਹੀਰਾਮਨੀ ਆਰੋਗਿਆਧਾਮ ਹਸਪਤਾਲ ਦਾ ਕੀਤਾ ਉਦਘਾਟਨ
ਗਾਂਧੀਨਗਰ ਵਿੱਚ ਹੀਰਾਮਨੀ ਆਰੋਗਿਆਧਾਮ ਹਸਪਤਾਲ ਦੇ ਉਦਘਾਟਨ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਏਐੱਨਆਈ
Advertisement

ਅਹਿਮਦਾਬਾਦ, 4 ਅਕਤੂਬਰ

ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਿਹਤ ਸਹੂਲਤਾਂ ਵਿੱਚ ਸੁਧਾਰ ਲਈ ਕੇਂਦਰ ਸਰਕਾਰ ਵੱਲੋਂ ਅਗਲੇ 10 ਸਾਲਾਂ ’ਚ ਦੇਸ਼ ਭਰ ਵਿੱਚ 75,000 ਮੈਡੀਕਲ ਸੀਟਾਂ ਵਧਾਏ ਜਾਣ ਦੀ ਤਜਵੀਜ਼ ਹੈ। ਉਹ ਟਰੱਸਟ ਵੱਲੋਂ ਚਲਾਏ ਜਾਂਦੇ ਹਸਪਤਾਲ ‘ਹੀਰਾਮਨੀ ਆਰੋਗਿਆਧਾਮ’ ਦਾ ਉਦਘਾਟਨ ਕਰਨ ਤੋਂ ਬਾਅਦ ਨੇੜਲੇ ਪਿੰਡ ਅਡਲਾਜ ਵਿੱਚ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ। ਸ਼ਾਹ ਗੁਜਰਾਤ ਦੇ ਦੋ ਦਿਨਾਂ ਦੌਰੇ ’ਤੇ ਹਨ। ਸ੍ਰੀ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਹਤ ਸਹੂਲਤਾਂ ਦੇ ਖੇਤਰ ਪ੍ਰਤੀ ਇਕ ਸੰਪੂਰਨ ਸੋਚ ਅਪਣਾਈ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਯੋਜਨਾ ਨੂੰ ਵਧੀਆ ਤਰੀਕੇ ਨਾਲ ਲਾਗੂ ਕਰਨ ਲਈ ਮੋਦੀ ਨੇ ਦੇਸ਼ ਵਿੱਚ ਮੁੱਢਲੇ ਤੇ ਕਮਿਊਨਿਟੀ ਸਿਹਤ ਕੇਂਦਰਾਂ ਦੇ ਨਾਲ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਵੱਲ ਧਿਆਨ ਦਿੱਤਾ। ਉਨ੍ਹਾਂ ਕਿਹਾ, ‘10 ਸਾਲਾਂ ’ਚ ਮੈਡੀਕਲ ਦੀਆਂ 75,000 ਸੀਟਾਂ ਹੋਰ ਵਧਾਉਣ ਦਾ ਟੀਚਾ ਮਿੱਥਿਆ ਹੈ।’ -ਪੀਟੀਆਈ

Advertisement

ਨਸ਼ੇ ਜ਼ਬਤ ਕਰਨ ਦੇ ਮਾਮਲੇ ’ਚ ਕਾਂਗਰਸੀ ਆਗੂ ਦੀ ਸ਼ਮੂਲੀਅਤ ਖ਼ਤਰਨਾਕ ਤੇ ਸ਼ਰਮਨਾਕ: ਸ਼ਾਹ

ਨਵੀਂ ਦਿੱਲੀ:

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਡਰੱਗ ਕਾਰੋਬਾਰ ਨਾਲ ਜੁੜੇ 5600 ਕਰੋੜ ਰੁਪਏ ਦੇ ਨਸ਼ੇ ਜ਼ਬਤ ਕਰਨ ਦੇ ਮਾਮਲੇ ਵਿੱਚ ਕਾਂਗਰਸ ਦੇ ਇਕ ਪ੍ਰਸਿੱਧ ਆਗੂ ਦੀ ਸ਼ਮੂਲੀਅਤ ਬੇਹੱਦ ਖ਼ਤਰਨਾਕ ਤੇ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਹਰੇਕ ਕਿਸੇ ਨੇ ਨਸ਼ਿਆਂ ਕਾਰਨ ਪੰਜਾਬ, ਹਰਿਆਣਾ ਤੇ ਸਮੁੱਚੇ ਉੱਤਰ ਭਾਰਤ ਵਿੱਚ ਨੌਜਵਾਨਾਂ ਦੀ ਦੁਰਦਸ਼ਾ ਦੇਖੀ ਹੈ। -ਪੀਟੀਆਈ

Advertisement
Tags :
000 medical seats75Next 10 YearsPunjabi khabarPunjabi NewsUnion Minister Amit Shah