ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੁਲਵਾਮਾ ਹਮਲੇ ਦੇ ਮੁਲਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਤਿਵਾਦੀ ਹਮਲੇ ’ਚ ਚਾਰਜਸ਼ੀਟ ਕੀਤੇ 19 ਮੁਲਜ਼ਮਾਂ ਵਿੱਚ ਸ਼ਾਮਲ ਸੀ ਬਿਲਾਲ ਅਹਿਮਦ ਕੁਚੇ
Advertisement

ਜੰਮੂ, 24 ਸਤੰਬਰ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਪੰਜ ਸਾਲ ਪਹਿਲਾਂ ਸੀਆਰਪੀਐੱਫ਼ ਦੇ ਕਾਫ਼ਲੇ ਉੱਤੇ ਹੋਏ ਘਾਤਕ ਅਤਿਵਾਦੀ ਹਮਲੇ ਵਿੱਚ ਚਾਰਜਸ਼ੀਟ ਕੀਤੇ 32 ਸਾਲਾ ਮੁਲਜ਼ਮ ਦੀ ਇੱਥੋਂ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਾਕਾਪੋਰਾ ਦੇ ਹਾਜੀਬਲ ਪਿੰਡ ਦਾ ਬਿਲਾਲ ਅਹਿਮਦ ਕੁਚੇ ਉਨ੍ਹਾਂ 19 ਵਿਅਕਤੀਆਂ ’ਚ ਸ਼ਾਮਲ ਸੀ, ਜਿਨ੍ਹਾਂ ’ਤੇ ਮਾਮਲੇ ’ਚ ਰਸਮੀ ਤੌਰ ’ਤੇ ਦੋਸ਼ ਲਾਏ ਗਏ ਸਨ। 14 ਫਰਵਰੀ 2019 ਨੂੰ ਪਾਕਿਸਤਾਨ ਦੀ ਅਤਿਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਦੇ ਅਤਿਵਾਦੀ ਨੇ ਪੁਲਵਾਮਾ ਦੇ ਲੇਥਪੋਰਾ ਵਿੱਚ ਵਿਸਫੋਟਕਾਂ ਨਾਲ ਭਰੀ ਆਪਣੀ ਕਾਰ ਨਾਲ ਸੀਆਰਪੀਐੱਫ ਦੇ ਕਾਫਲੇ ’ਤੇ ਹਮਲਾ ਕਰ ਦਿੱਤਾ ਸੀ ਅਤੇ ਇਸ ਦੌਰਾਨ ਸੀਆਰਪੀਐੱਫ ਦੇ 40 ਜਵਾਨ ਸ਼ਹੀਦ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਕੁਚੇ ਨੂੰ 17 ਸਤੰਬਰ ਨੂੰ ਕਿਸ਼ਤਵਾੜ ਜ਼ਿਲ੍ਹਾ ਜੇਲ੍ਹ ਵਿੱਚ ਬਿਮਾਰ ਹੋਣ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਸੋਮਵਾਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। 25 ਅਗਸਤ 2020 ਨੂੰ ਪੁਲਵਾਮਾ ਹਮਲੇ ਦੇ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਕੁਚੇ ਅਤੇ 18 ਹੋਰ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ। ਉਹ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੱਤ ਮੁਲਜ਼ਮਾਂ ’ਚੋਂ ਇੱਕ ਸੀ। ਕੁਚੇ ਅਤੇ ਹੋਰ ਮੁਲਜ਼ਮਾਂ ਸ਼ਾਕਿਰ ਬਸ਼ੀਰ, ਇੰਸ਼ਾ ਜਾਨ ਅਤੇ ਪੀਰ ਤਾਰਿਕ ਅਹਿਮਦ ਸ਼ਾਹ ’ਤੇ ਜੈਸ਼-ਏ-ਮੁਹੰਮਦ ਦੇ ਅਤਿਵਾਦੀਆਂ ਨੂੰ ਸਾਜ਼ੋ-ਸਾਮਾਨ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਵਿਚ ਪਨਾਹ ਦੇਣ ਦਾ ਦੋਸ਼ ਹੈ। -ਪੀਟੀਆਈ

Advertisement

Advertisement
Show comments