ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸ਼ਿਮਲਾ: ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਪ੍ਰੋਫੈਸਰ ਨਾਮਜ਼ਦ

ਸ਼ਿਮਲਾ: ਇੱਥੋਂ ਦੇ ਇੱਕ ਸਰਕਾਰੀ ਕਾਲਜ ਦੇ ਪ੍ਰੋਫੈਸਰ ਖ਼ਿਲਾਫ਼ 20 ਸਾਲਾ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਅੱਜ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ’ਤੇ ਇਹ...
Advertisement

ਸ਼ਿਮਲਾ:

ਇੱਥੋਂ ਦੇ ਇੱਕ ਸਰਕਾਰੀ ਕਾਲਜ ਦੇ ਪ੍ਰੋਫੈਸਰ ਖ਼ਿਲਾਫ਼ 20 ਸਾਲਾ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਅੱਜ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ’ਤੇ ਇਹ ਕੇਸ ਸ਼ਿਮਲਾ ਵਿੱਚ ਮਹਿਲਾ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਲੜਕੀ ਨੇ ਦੋਸ਼ ਲਾਇਆ ਕਿ ਪ੍ਰੋਫੈਸਰ ਕਾਫ਼ੀ ਸਮੇਂ ਤੋਂ ਉਸ ਦਾ ਜਿਨਸੀ ਸ਼ੋਸ਼ਣ ਕਰਦਾ ਆ ਰਿਹਾ ਸੀ ਤੇ ਇਸ ਘਟਨਾ ਦਾ ਖੁਲਾਸਾ ਕਰਨ ’ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਪੀੜਤਾ ਨੇ ਪੁਲੀਸ ਕੋਲ ਇਸ ਸਬੰਧੀ ਕੇਸ ਦਰਜ ਕਰਵਾਉਂਦਿਆਂ ਮੁਲਜ਼ਮ ਖ਼ਿਲਾਫ਼ ਢੁਕਵੀਂ ਕਾਰਵਾਈ ਦੀ ਅਪੀਲ ਕੀਤੀ ਸੀ। -ਪੀਟੀਆਈ

Advertisement

Advertisement
Tags :
Professor of Government CollegePunjabi khabarPunjabi NewsSexual abuseShimla