ਸੁਪਰੀਮ ਕੋਰਟ ਜ਼ਿਲ੍ਹਾ ਜੱਜਾਂ ਦੀਆਂ ਪੈਨਸ਼ਨਾਂ ਸਬੰਧੀ ਸ਼ਿਕਾਇਤਾਂ ਤੋਂ ਚਿੰਤਤ
ਨਵੀਂ ਦਿੱਲੀ, 8 ਅਗਸਤ ਸੁਪਰੀਮ ਕੋਰਟ ਨੇ ਜ਼ਿਲ੍ਹਾ ਜੱਜਾਂ ਨੂੰ ਦਿੱਤੀ ਜਾ ਰਹੀ ਮਾਮੂਲੀ ਪੈਨਸ਼ਨ ਨਾਲ ਸਬੰਧਤ ਮਸਲਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਨੂੰ ਇਨ੍ਹਾਂ ਸ਼ਿਕਾਇਤਾਂ ਦਾ ਛੇਤੀ ਤੋਂ ਛੇਤੀ ਹੱਲ ਕਰਨ ਦਾ ਨਿਰਦੇਸ਼ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ...
Advertisement
ਨਵੀਂ ਦਿੱਲੀ, 8 ਅਗਸਤ
ਸੁਪਰੀਮ ਕੋਰਟ ਨੇ ਜ਼ਿਲ੍ਹਾ ਜੱਜਾਂ ਨੂੰ ਦਿੱਤੀ ਜਾ ਰਹੀ ਮਾਮੂਲੀ ਪੈਨਸ਼ਨ ਨਾਲ ਸਬੰਧਤ ਮਸਲਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਨੂੰ ਇਨ੍ਹਾਂ ਸ਼ਿਕਾਇਤਾਂ ਦਾ ਛੇਤੀ ਤੋਂ ਛੇਤੀ ਹੱਲ ਕਰਨ ਦਾ ਨਿਰਦੇਸ਼ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ, ‘‘ਅਸੀਂ, ਜ਼ਿਲ੍ਹਾ ਨਿਆਂਪਾਲਿਕਾ ਦੇ ਨਿਗਰਾਨ ਹੋਣ ਦੇ ਨਾਤੇ, ਤੁਹਾਨੂੰ (ਅਟਾਰਨੀ ਜਨਰਲ ਅਤੇ ਸੌਲਿਸਿਟਰ ਜਨਰਲ) ਨੂੰ ਇਸ ਮਾਮਲੇ ਬਾਰੇ ਕੋਈ ਰਸਤਾ ਲੱਭਣ ਦੀ ਬੇਨਤੀ ਕਰਦੇ ਹਾਂ।’’ ਕੇਂਦਰ ਵੱਲੋਂ ਪੇਸ਼ ਹੋਏ ਅਟਾਰਨੀ ਜਨਰਲ ਆਰ. ਵੈਂਕਟਾਰਮਣੀ ਅਤੇ ਸੌਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਜ਼ਿਲ੍ਹਾ ਅਦਾਲਤਾਂ ਦੇ ਜੱਜਾਂ ਦੀ ਪੈਨਸ਼ਨ ਨਾਲ ਸਬੰਧਤ ਕੇਸ ਦੀ ਬਹਿਸ ਕਰਨ ਲਈ ਕੁਝ ਸਮਾਂ ਮੰਗਿਆ। ਅਦਾਲਤ ਨੇ ਮਾਮਲੇ ਦੀ ਸੁਣਵਾਈ 27 ਅਗਸਤ ਤੈਅ ਕੀਤੀ ਹੈ। -ਪੀਟੀਆਈ
Advertisement
Advertisement