ਯੂਪੀ: ਦੋ ਗੁਰਦੁਆਰਿਆਂ ’ਚ ਭਿੰਡਰਾਂਵਾਲੇ ਦੇ ਪੋਸਟਰ ਲੱਗੇ, ਕੇਸ ਦਰਜ
ਬਰੇਲੀ (ਯੂਪੀ), 3 ਜੂਨ ਇੱਥੇ ਦੋ ਗੁਰਦੁਆਰਿਆਂ ਵਿੱਚ ਖਾਲਿਸਤਾਨੀ ਲਹਿਰ ਦੀ ਅਗਵਾਈ ਕਰਨ ਵਾਲੇ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਵੱਖਵਾਦੀ ਆਗੂਆਂ- ਅਮਰੀਕ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਦੇ ਪੋਸਟਰ ਲਾਉਣ ਦੇ ਦੋਸ਼ ਹੇਠ ਪੁਲੀਸ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜ ਮੈਂਬਰਾਂ...
Advertisement
ਬਰੇਲੀ (ਯੂਪੀ), 3 ਜੂਨ
ਇੱਥੇ ਦੋ ਗੁਰਦੁਆਰਿਆਂ ਵਿੱਚ ਖਾਲਿਸਤਾਨੀ ਲਹਿਰ ਦੀ ਅਗਵਾਈ ਕਰਨ ਵਾਲੇ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਵੱਖਵਾਦੀ ਆਗੂਆਂ- ਅਮਰੀਕ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਦੇ ਪੋਸਟਰ ਲਾਉਣ ਦੇ ਦੋਸ਼ ਹੇਠ ਪੁਲੀਸ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮਾਡਲ ਟਾਊਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜ ਮੈਂਬਰਾਂ- ਮਲਿਕ ਸਿੰਘ ਕਾਲੜਾ, ਗੁਰਦੀਪ ਸਿੰਘ ਬੱਗਾ, ਹਰਨਾਮ ਸਿੰਘ, ਰਾਜਿੰਦਰ ਸਿੰਘ ਜਾਨੀ ਤੇ ਹਰਦੀਪ ਸਿੰਘ ਨਿੰਮਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਗੁਰਦੁਆਰਾ ਸ੍ਰੀ ਸਿੰਘ ਸਭਾ ਮਾਡਲ ਟਾਊਨ ਦੇ ਪ੍ਰਧਾਨ ਮਲਿਕ ਸਿੰਘ ਕਾਲੜਾ ਨੇ ਦੱਸਿਆ ਕਿ ਇਹ ਪੋਸਟਰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ’ਤੇ ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ‘ਬਲੀਦਾਨ ਦਿਵਸ’ ਦੇ ਸਬੰਧ ’ਚ ਲਾਏ ਗਏ ਸਨ। ਪੁਲੀਸ ਵੱਲੋਂ ਇਤਰਾਜ਼ ਕਰਨ ’ਤੇ ਇਹ ਪੋਸਟਰ ਉਤਾਰ ਦਿੱਤੇ ਗਏ। -ਪੀਟੀਆਈ
Advertisement
Advertisement